ਚੰਡੀਗੜ੍ਹ -ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ‘ਚ ਪ੍ਰਦਰਸ਼ਨ ਹੋ ਰਹੇ ਹਨ। ਵੱਖ-ਵੱਖ ਥਾਵਾਂ ‘ਤੇ ਲੋਕ ਹਿੰਸਕ ਪ੍ਰਦਰਸ਼ਨ ਕਰ ਰਹੇ ਹਨ। ਐਤਵਾਰ ਨੂੰ ਅਗਨੀਪਥ ਯੋਜਨਾ ‘ਤੇ ਪ੍ਰਦਰਸ਼ਨ ਦਾ ਚੌਥਾ ਦਿਨ ਸੀ, ਜਿਸ ਵਿੱਚ ਪ੍ਰਦਰਸ਼ਨ ਦੌਰਾਨ ਸਰਕਾਰੀ ਜਾਇਦਾਦਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਗਿਆ। ਇਸ ਦੇ ਨਾਲ ਹੀ 20 ਜੂਨ ਨੂੰ ਮੁੜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੋਰਾਨ ਥਾਂ-ਥਾਂ ਪੁਲਿਸ ਤਾਇਨਾਤ ਕੀਤੀ ਗਈ ਹੈ ਅਤੇ ਸੁਰੱਖਿਆ ਵਧਾਈ ਗਈ ਹੈ।
The post ਅਗਨੀਪਥ ਯੋਜਨਾ ਦੇ ਵਿਰੋਧ ‘ਚ ਭਾਰਤ ਬੰਦ: ਪੰਜਾਬ ‘ਚ ਹਾਈ ਅਲਰਟ, ਥਾਂ-ਥਾਂ ਤਾਇਨਾਤ ਪੁਲਿਸ,ਵਧਾਈ ਗਈ ਸੁਰੱਖਿਆ appeared first on Welcome Punjab News.
source https://welcomepunjab.in/agneepath-yojana-de-virodh-cha-bha/