ਦਿੱਲੀ -ਫ਼ੌਜ ਵਿੱਚ ਚਾਰ ਸਾਲਾਂ ਲਈ ਭਰਤੀ ਨੂੰ ਲੈ ਕੇ ਕੇਂਦਰ ਸਰਕਾਰ ਦੀ ‘ਅਗਨੀਪਥ’ ਯੋਜਨਾ ਖ਼ਿਲਾਫ਼ ਅੱਜ ਲਗਾਤਾਰ ਤੀਜੇ ਦਿਨ ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੁੱਖ ਤੌਰ ’ਤੇ ਰੇਲਵੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਭੰਨ-ਤੋੜ ਅਤੇ ਅੱਗਜ਼ਨੀ ਦੇ ਹਿੰਸਕ ਪ੍ਰਦਰਸ਼ਨ ਕੀਤੇ ਗਏ।ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਨੌਜਵਾਨਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ। ਸ਼ਾਹ ਅਤੇ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਦਾ ਲਾਭ ਸਿਰਫ਼ ਨੌਜਵਾਨਾਂ ਨੂੰ ਹੀ ਮਿਲੇਗਾ। ਰਾਜਨਾਥ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨੂੰ ਦੇਖਦੇ ਹੋਏ ਹੀ ਇਹ ਯੋਜਨਾ ਲਾਗੂ ਕੀਤੀ ਗਈ ਹੈ। 4 ਸਾਲ ਬਾਅਦ ਵੀ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਹੋਣਗੇ।ਰਾਜਨਾਥ ਸਿੰਘ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਕੁਝ ਦਿਨਾਂ ਵਿੱਚ ਸ਼ੁਰੂ ਹੋਣ ਜਾ ਰਹੀ ਹੈ।ਮੈਂ ਸਾਰੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰਨ, ਪਿਛਲੇ 2 ਸਾਲਾਂ ਵਿੱਚ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਨਹੀਂ ਮਿਲਿਆ।ਮੈਂ ਸਾਰੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰਨ, ਪਿਛਲੇ 2 ਸਾਲਾਂ ਵਿੱਚ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਨਹੀਂ ਮਿਲਿਆ।
The post ਅਗਨੀਪਥ ਯੋਜਨਾ: ਸਮਸਤੀਪੁਰ ‘ਚ ਬਿਹਾਰ ਸੰਪਰਕ ਕ੍ਰਾਂਤੀ ਐਕਸਪ੍ਰੈਸ ‘ਚ ਲੱਗੀ ਅੱਗ, ਦੇਖੋ ਤਸਵੀਰਾ appeared first on Welcome Punjab News.
source https://welcomepunjab.in/agneepath-yojana-fire-at-bihar/