ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਸਰਕਾਰ ਅੱਜ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ ਵਿਧਾਨ ਸਭਾ ‘ਚ ਬਜਟ ਪੇਸ਼ ਕਰਨਗੇ। ਵਿੱਤ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਇਸ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਸਰਕਾਰ ਵੱਲੋਂ ਪੇਪਰ ਰਹਿਤ ਬਜਟ ਬਣਾਇਆ ਗਿਆ ਹੈ। ਇਸ ਬਜਟ ਵਿੱਚ ਪੰਜਾਬ ਵਿੱਚ ਮੁਹੱਲਾ ਕਲੀਨਿਕ ਸ਼ੁਰੂ ਕਰਨ ਦਾ ਐਲਾਨ ਕੀਤਾ ਅਤੇ ਖੇਡਾਂ ਨੂੰ ਲੈ ਕੇ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ। ਇਸ ਵਿੱਚ, ਸਿੱਖਿਆ, ਖੇਤੀਬਾੜੀ ਅਤੇ ਰਾਜ ਦੀ ਕਾਨੂੰਨ ਵਿਵਸਥਾ ਨੂੰ ਸੰਭਾਲਣ ‘ਤੇ ਧਿਆਨ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਹੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਬਜਟ ‘ਤੇ ਵੀ ਨਜ਼ਰ ਹੋਵੇਗੀ। ਦੱਸ ਦੇਈਏ ਕਿ ਪੰਜਾਬ ਸਰਕਾਰ ਦਾ ਵਿਧਾਨ ਸਭਾ ਦਾ ਬਜਟ ਸੈਸ਼ਨ 24 ਜੂਨ ਤੋਂ ਸ਼ੁਰੂ ਹੋਇਆ । ਇਹ ਸੈਸ਼ਨ 30 ਜੂਨ ਤੱਕ ਚੱਲੇਗਾ।
The post ਮਾਨ ਸਰਕਾਰ ਅੱਜ ਪੇਸ਼ ਕਰੇਗੀ ਪਹਿਲਾ ਬਜਟ, ਇਨ੍ਹਾਂ ਮੁੱਦਿਆਂ ‘ਤੇ ਹੋਵੇਗਾ ਧਿਆਨ appeared first on Welcome Punjab News.
source https://welcomepunjab.in/the-honble-government-will-present-it-today/