ਮਾਨਸਾ-ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ 27 ਜੂਨ ਤੱਕ ਪੁਲੀਸ ਰਿਮਾਂਡ ਦਿੱਤਾ ਹੈ।ਮਾਨਸਾ ਪਹੁੰਚ ਕੇ ਪੰਜਾਬ ਪੁਲਿਸ ਨੇ ਸਭ ਤੋਂ ਪਹਿਲਾਂ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਾਰੈਂਸ ਬਿਸ਼ਨੋਈ ਦਾ ਮੈਡੀਕਲ ਕਰਵਾਇਆ। 7 ਦਿਨ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਮਾਨਸਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਰਿਮਾਂਡ ਦੌਰਾਨ ਲਾਰੈਂਸ ਬਿਸ਼ਨੋਈ ਨੂੰ ਮੋਹਾਲੀ ਸਥਿਤ ਸੀਆਈਏ ਸਟਾਫ਼ ਦੇ ਦਫ਼ਤਰ ਵਿੱਚ ਰੱਖਿਆ ਗਿਆ ਸੀ ਅਤੇ ਇੱਥੋਂ ਉਸ ਨੂੰ ਸਖ਼ਤ ਸੁਰੱਖਿਆ ਵਿਚਕਾਰ ਮਾਨਸਾ ਲਿਜਾਇਆ ਗਿਆ ।ਸੁਰੱਖਿਆ ਕਾਰਨਾਂ ਕਰਕੇ ਲਾਰੇਂਸ ਬਿਸ਼ਨੋਈ ਨੂੰ ਬੀਤੀ ਰਾਤ ਹੀ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਨੇ ਮਾਨਸਾ ਦੀ ਅਦਾਲਤ ਤੋਂ ਲਾਰੇਂਸ ਬਿਸ਼ਨੋਈ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਮਾਨਸਾ ਅਦਾਲਤ ਨੇ 27 ਜੂਨ ਤੱਕ ਰਿਮਾਂਡ ਦਿੱਤਾ ਹੈ।
The post ਲਾਰੇਂਸ ਬਿਸ਼ਨੋਈ ਨੂੰ ਕੀਤਾ ਗਿਆ ਮਾਨਸਾ ਅਦਾਲਤ ‘ਚ ਪੇਸ਼,ਜਾਣੋ ਕਦੋਂ ਤੱਕ ਪੰਜਾਬ ਪੁਲਿਸ ਨੇ ਰਿਮਾਂਡ ਕੀਤਾ ਹਾਸਲ appeared first on Welcome Punjab News.
source https://welcomepunjab.in/lawrence-bishnoi-remand/