ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

0

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਕਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਹਿਲਾਂ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ 4 ਦੋਸ਼ੀ ਗ੍ਰਿਫਤਾਰ ਕੀਤੇ ਗਏ ਸਨ ਤੇ ਹੁਣ 2 ਹੋਰ ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ। ਉਹਨਾਂ ਨੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋਸ਼ੀਆਂ ਦੀ ਗ੍ਰਿਫਤਾਰੀ ਦਾ ਸਿਹਰਾ ਆਪਣੇ ਸਿਰ ਬੰਨਣ ਦੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਯਤਨ ਦਾ ਗੰਭੀਰ ਨੋਟਿਸ ਲੈਂਦਿਆਂ ਸਰਦਾਰ ਜੀ ਨੂੰ ਆਖਿਆ ਕਿ ਉਹ ਜਿਹੜੇ ਕੰਮ ਨਹੀਂ ਕਰ ਸਕੇ, ਉਸਦਾ ਸਿਹਰਾ ਆਪਣੇ ਸਿਰ ਬੰਨਣ ਦੇ ਯਤਨਾਂ ਤੋਂ ਬਾਜ਼ ਆਉਣ। ਉਹਨਾਂ ਕਿਹਾ ਕਿ ਕਾਨਪੁਰ ਸਿੱਖ ਦੰਗਿਆਂ ਦੇ ਮਾਮਲੇ ਵਿਚ ਕਾਰਵਾਈ ਸਿਰਫ ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਨਾਲ ਨਾਲ ਹੋਈ ਹੈ, ਇਸ ਤੱਥ ਤੋਂ ਸਾਰਾ ਜੱਗ ਜਾਣੂ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 2019 ਵਿਚ ਸਰਦਾਰ ਮਨਜੀਤ ਸਿੰਘ ਜੀ  ਨੂੰ ਦਿੱਲੀ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਲਾਂਭੇ ਕਰ ਦਿੱਤਾ ਗਿਆ ਸੀ। ਇਸ ਉਪਰੰਤ ਉਹਨਾਂ ਆਪ, ਦਿੱਲੀ ਦੇ ਸਿੱਖ ਨੇਤਾ ਸਰਦਾਰ ਕੁਲਦੀਪ ਸਿੰਘ ਭੋਗਲ ਤੇ ਕਾਨਪੁਰ ਦੇ ਸਿੱਖ ਨੇਤਾ ਸਰਦਾਰ ਸੁਰਜੀਤ ਸਿੰਘ ਓਬਰਾਏ ਇਸ ਮਾਮਲੇ ਵਿਚ ਉੱਤਰ ਪ੍ਰਦੇਸ਼ ਦੇ ਗ੍ਰਹਿ ਸਕੱਤਰ ਤੇ ਬਣੀ ਐਸ ਆਈ ਟੀ ਨਾਲ ਮੁਲਾਕਾਤਾਂ ਕਰਦੇ ਹਨ ਤੇ ਕੇਸ ਦੀ ਪੈਰਵੀ ਨਿਰੰਤਰ ਕਰਦੇ ਰਹੇ ਹਨ। ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ ਨੇ ਪ੍ਰਧਾਨਗੀ ਤੋਂ ਲਾਂਭੇ ਹੋਣ ਮਗਰੋਂ ਕਦੇ ਵੀ ਐਸ ਆਈ ਟੀ ਨਾਲ ਸੰਪਰਕ ਨਹੀਂ ਕੀਤਾ। ਉਹਨਾਂ ਕਿਹਾ ਕਿ ਇਹਨਾਂ ਕੇਸਾਂ ਦੀ ਪੈਰਵਈ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅਹਿਮ ਰੋਲ ਅਦਾ ਕੀਤਾ ਹੈ। ਉਹਨਾਂ ਕਿਹਾ ਦਿੱਲੀ ਕਮੇਟੀ ਹਮੇਸ਼ਾ ਇਹਨਾਂ ਕੇਸਾਂ ਦਾ ਤਰਕਸੰਗਤ ਨਿਪਟਾਰਾ ਕਰਵਾਉਣ ਦੇ ਹੱਕ ਵਿਚ ਹੈ ਤੇ ਹਮੇਸ਼ਾ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਵਾਸਤੇ ਕੰਮ ਕੀਤਾ ਹੈ ਤੇ ਕਰਦੇ ਰਹਾਂਗੇ।

The post ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ appeared first on Welcome Punjab News.



source https://welcomepunjab.in/kanpur-sikh-massacre-of-maam/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top