ਮੋਹਾਲੀ: ਸੂਬੇ ‘ਚ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਰਹੀ ਹੈ। ਅੱਜ ਸਵੇਰ ਤੋਂ ਹੀ ਪੰਜਾਬ ਦੇ ਸ਼ਹਿਰਾਂ ਵਿੱਚ ਹਨੇਰੀ, ਝੱਖੜ ਅਤੇ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਪਰ ਮੋਹਾਲੀ ਵਿੱਚ ਇਹ ਬਦਲਦਾ ਮੌਸਮ ਲੋਕਾਂ ਲਈ ਆਫ਼ਤ ਬਣ ਕੇ ਸਾਹਮਣੇ ਆਇਆ ਹੈ।ਸ਼ਹਿਰ ‘ਚ ਪਿਛਲੇ 4 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ’ਤੇ ਚਾਰ ਫੁੱਟ ਤੱਕ ਪਾਣੀ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਲੋਕਾਂ ਨੇ ਆਪਣੇ ਆਪ ਨੂੰ ਘਰਾਂ ਵਿੱਚ ਬੰਦ ਕਰ ਲਿਆ ਹੈ।
ਦੱਸ ਦਈਏ ਕਿ ਪੰਜਾਬ ਦੇ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਸੂਬੇ ‘ਚ ਲਗਾਤਾਰ ਮੀਂਹ ਪੈ ਸਕਦਾ ਹੈ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ‘ਚ ਅਗਲੇ ਚਾਰ ਦਿਨਾਂ ਲਗਾਤਾਰ ਮੀਂਹ ਪਵੇਗਾ।
The post ਵੱਡੀ ਖਬਰ ! ਬਦਲਿਆ ਮੌਸਮ ਬਣ ਗਿਆ ਆਫ਼ਤ,ਲਗਾਤਾਰ ਭਾਰੀ ਮੀਂਹ ਕਾਰਨ ਘਰਾਂ ‘ਚ ਬੰਦ ਹੋਏ ਲੋਕ appeared first on Welcome Punjab News.
source https://welcomepunjab.in/the-big-news-changed-weather/