ਜਲੰਧਰ (ਵਿੱਕੀ ਸੂਰੀ,ਸਤੀਸ਼ ਕੁਮਾਰ)- ਸ਼ਹਿਰ ਦੇ ਡੇਵੀਅਟ (ਡੀਏਵੀ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ), ਬੀ.ਐਸ.ਸੀ. ਵਿਦਿਆਰਥੀ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਬੀਤੀ ਰਾਤ ਦਾ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਦੇਰ ਰਾਤ ਹੋਸਟਲ ਦੀ ਤੀਜੀ ਮੰਜ਼ਿਲ ‘ਤੇ ਰਹਿਣ ਵਾਲੇ ਵਿਦਿਆਰਥੀ ਕਿਸ਼ਨ ਕੁਮਾਰ ਯਾਦਵ ਅਤੇ ਅਮਨ ਦਾ ਜਨਮ ਦਿਨ ਦੀ ਪਾਰਟੀ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ ਦੋਵੇਂ ਵਿਦਿਆਰਥੀ ਲੜਦੇ ਹੋਏ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਕਾਲਜ ਮੈਨੇਜਮੈਂਟ ਦੋਵਾਂ ਵਿਦਿਆਰਥੀਆਂ ਨੂੰ ਹਸਪਤਾਲ ਲੈ ਗਈ। ਜਿੱਥੇ ਕਿਸ਼ਨ ਕੁਮਾਰ ਯਾਦਵ ਦੀ ਮੌਤ ਹੋ ਗਈ, ਜਦਕਿ ਅਮਨ ਦਾ ਇਲਾਜ ਚੱਲ ਰਿਹਾ ਹੈ।ਘਟਨਾ ਦੀ ਸੂਚਨਾ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ। ਪੁਲਸ ਵਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਵੱਡੀ ਖਬਰ ! ਜਨਮਦਿਨ ਦੀ ਪਾਰਟੀ ਨੂੰ ਲੈ ਕੇ ਦੋ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ, ਇੱਕ ਦੀ ਮੌਤ appeared first on Welcome Punjab News.
source https://welcomepunjab.in/big-news-birthday-party-no/