ਦਰਦਨਾਕ ਸੜਕ ਹਾਦਸਾ ! ਟਰੱਕ ਨੇ ਵਿਅਕਤੀ ਨੂੰ ਕੁਚਲਿਆ, ਲੋਕਾਂ ਨੇ ਕੀਤਾ ਰੋਡ ਜਾਮ

0

ਲੁਧਿਆਣਾ- ਸ਼ਹਿਰ ‘ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਰਾਹੋ ਰੋਡ ‘ਤੇ ਰੇਤ ਨਾਲ ਭਰੇ ਟਰੱਕ ਨੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਕਤ ਵਿਅਕਤੀ ਦੀ ਮੌਤ ਤੋਂ ਗੁੱਸੇ ‘ਚ ਆਏ ਲੋਕਾਂ ਨੇ ਰੋਡ ਜਾਮ ਕਰ ਦਿੱਤਾ। ਉਨ੍ਹਾਂ ਟਰੱਕ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।

The post ਦਰਦਨਾਕ ਸੜਕ ਹਾਦਸਾ ! ਟਰੱਕ ਨੇ ਵਿਅਕਤੀ ਨੂੰ ਕੁਚਲਿਆ, ਲੋਕਾਂ ਨੇ ਕੀਤਾ ਰੋਡ ਜਾਮ appeared first on Welcome Punjab News.



source https://welcomepunjab.in/road-accident-big/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top