ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪ੍ਰਾਜੈਕਟਾਂ ਤਹਿਤ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ‘ਤੇ ਕੋਈ ਵੀ ਫ਼ਸਲ ਨਾ ਬੀਜਣ ਦੀ ਅਪੀਲ

0

ਜਲੰਧਰ,(ਵਿੱਕੀ ਸੂਰੀ)- ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੀ ਚੇਅਰਪਰਸਨ ਅਲਕਾ ਉਪਾਧਿਆਏ ਨੇ ਦਿੱਲੀ-ਕਟੜਾ ਐਕਸਪ੍ਰੈਸਵੇ, ਜਲੰਧਰ ਬਾਈਪਾਸ, ਅੰਮ੍ਰਿਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਤੇ ਐਨ.ਐਚ-70 ਨੂੰ ਚੌੜਾ ਕਰਨ ਅਤੇ ਆਦਮਪੁਰ ਫਲਾਈਓਵਰ ਸਮੇਤ ਵੱਖ-ਵੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਅਤੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਦੌਰਾਨ ਐਨ.ਐਚ.ਏ.ਆਈ. ਦੀ ਚੇਅਰਪਰਸਨ ਨੇ ਕਿਹਾ ਕਿ ਜਿਨ੍ਹਾਂ ਪ੍ਰਾਜੈਕਟਾਂ ਦੇ ਸ਼ੁਰੂ ਹੋਣ ਦੀ ਮਿਤੀ ਨਿਰਧਾਰਿਤ ਹੋ ਚੁੱਕੀ ਹੈ, ਲਈ ਜ਼ਮੀਨ ਦੇ ਕਬਜ਼ੇ ਅਤੇ ਅਵਾਰਡਾਂ ਦੀ ਵੰਡ ਦੀ ਪ੍ਰਕਿਰਿਆ ਜੰਗੀ ਪੱਧਰ ‘ਤੇ ਤੇਜ਼ ਕਰਨ ਦੀ ਲੋੜ ਹੈ ਤਾਂ ਜੋ ਜ਼ਮੀਨ ਠੇਕੇਦਾਰਾਂ ਨੂੰ ਸੌਂਪੀ ਜਾ ਸਕੇ, ਜਿਸ ਨਾਲ ਨਿਰਮਾਣ ਕਾਰਜਾਂ ਲਈ ਰਾਹ ਪੱਧਰਾ ਹੋ ਸਕੇ।ਇਸ ਉਪਰੰਤ ਮੁੱਖ ਸਕੱਤਰ ਨੇ ਸਾਰੀਆਂ ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕੂਜ਼ੀਸ਼ਨ ਨੂੰ ਇਨ੍ਹਾਂ ਪ੍ਰਾਜੈਕਟਾਂ ਅਧੀਨ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਕਬਜ਼ਾ 15 ਜੁਲਾਈ ਤੱਕ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਲੰਧਰ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇ ਅਧੀਨ 65 ਫੀਸਦੀ ਜ਼ਮੀਨ ਪਹਿਲਾਂ ਹੀ ਕਬਜ਼ੇ ਵਿੱਚ ਲਈ ਜਾ ਚੁੱਕੀ ਹੈ, ਜਿਸ ਵਿੱਚ ਜਲੰਧਰ-2 ਵਿੱਚ 55 ਫੀਸਦੀ, ਫਿਲੌਰ ਵਿੱਚ 78 ਫੀਸਦੀ ਅਤੇ ਨਕੋਦਰ ਵਿੱਚ 82 ਫੀਸਦੀ (ਅੰਮ੍ਰਿਤਸਰ ਕਨੈਕਟੀਵਿਟੀ) ਅਤੇ 45-ਫੀਸਦੀ (ਮੁੱਖ ਅਲਾਈਨਮੈਂਟ) ਕਬਜ਼ਾ ਸ਼ਾਮਲ ਹੈ। ਜਲੰਧਰ-ਬਾਈਪਾਸ ਤੇ ਐੱਨ.ਐੱਚ.-70 ਨੂੰ ਚੌੜਾ ਕਰਨ ਅਤੇ ਆਦਮਪੁਰ ਫਲਾਈਓਵਰ ਪ੍ਰਾਜੈਕਟਾਂ ਤਹਿਤ 100 ਫੀਸਦੀ ਜ਼ਮੀਨ ਕਬਜ਼ੇ ਵਿਚ ਲਈ ਜਾ ਚੁੱਕੀ ਹੈ ਅਤੇ ਅੰਮ੍ਰਿਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਦਾ ਕੰਮ ਹਾਲ ਹੀ ਵਿਚ ਸ਼ੁਰੂ ਕੀਤਾ ਗਿਆ ਹੈ।
ਘਨਸ਼ਿਆਮ ਥੋਰੀ ਨੇ ਦੱਸਿਆ ਕਿ ਦਿੱਲੀ-ਕਟੜਾ ਐਕਸਪ੍ਰੈਸਵੇ ਪ੍ਰਾਜੈਕਟ ਤਹਿਤ ਜ਼ਮੀਨ ਮਾਲਕਾਂ ਨੂੰ 326.76 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸੇ ਤਰ੍ਹਾਂ ਜਲੰਧਰ ਬਾਈਪਾਸ ਅਧੀਨ 187 ਕਰੋੜ, ਐਨ.ਐਚ-70 ਨੂੰ ਚੌੜਾ ਕਰਨ ਅਤੇ ਆਦਮਪੁਰ ਫਲਾਈਓਵਰ ਪ੍ਰਾਜੈਕਟ ਤਹਿਤ 135.37 ਕਰੋੜ ਅਤੇ ਅੰਮ੍ਰਿਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਪ੍ਰਾਜੈਕਟ ਅਧੀਨ ਜ਼ਮੀਨ ਮਾਲਕਾਂ ਨੂੰ ਦੋ ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਸਮੀਖਿਆ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਾਰੀਆਂ ਕਾਰਵਾਈਆਂ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।
ਘਨਸ਼ਿਆਮ ਥੋਰੀ ਨੇ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਇਨ੍ਹਾਂ ਪ੍ਰਾਜੈਕਟਾਂ ਤਹਿਤ ਐਕੁਆਇਰ ਕੀਤੀ ਜਾ ਰਹੀ ਹੈ, ਉਹ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ‘ਤੇ ਕੋਈ ਵੀ ਫ਼ਸਲ ਨਾ ਬੀਜਣ। ਇਸ ਮੌਕੇ ਐਸ.ਡੀ.ਐਮਜ਼ ਬਲਬੀਰ ਰਾਜ ਸਿੰਘ, ਰਣਦੀਪ ਸਿੰਘ ਹੀਰ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਆਦਿ ਮੌਜੂਦ ਸਨ।

The post ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪ੍ਰਾਜੈਕਟਾਂ ਤਹਿਤ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ‘ਤੇ ਕੋਈ ਵੀ ਫ਼ਸਲ ਨਾ ਬੀਜਣ ਦੀ ਅਪੀਲ appeared first on Welcome Punjab News.



source https://welcomepunjab.in/project-kisan-request/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top