ਵੱਡੀ ਵਾਰਦਾਤ:ਪੁਲਿਸ ਮੁਲਾਜ਼ਮਾਂ ‘ਤੇ ਚੱਲੀਆਂ ਗੋਲੀਆਂ,ਲੋਕਾਂ ’ਚ ਮੱਚਿਆ ਹੜਕੰਪ

0

ਜਲੰਧਰ (ਵਿੱਕੀ ਸੂਰੀ ) : ਪਿੰਡ ਮੇਹੜੁ ‘ਚ ਪੁਲਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ‘ਚ ਪੁਲਸ ਨਾਕਾ ਤੋੜ ਕੇ ਭੱਜੇ ਦੋਸ਼ੀ ਨੇ ਫਗਵਾੜਾ ‘ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ । ਸੂਤਰਾਂ ਤੋ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਰਾਤ ਕਰੀਬ 12 ਵਜੇ ਦੀ ਹੈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਕਪੂਰਥਲਾ ਪੁਲੀਸ ਵੱਲੋਂ ਇੱਕ ਕੇਸ ਦਾ ਦੋਸ਼ੀ ਰਾਜਨ ਜਲੰਧਰ ਪੁਲੀਸ ਦੀ ਨਾਕਾਬੰਦੀ ਤੋੜ ਕੇ ਫਗਵਾੜਾ ਵੱਲ ਆ ਰਿਹਾ ਹੈ।ਜਿਸ ਤੋਂ ਬਾਅਦ ਫਗਵਾੜਾ ਪੁਲਿਸ ਨੇ ਪਿੰਡ ਮੇਹੜੁ ਕੋਲ ਨਾਕਾਬੰਦੀ ਕੀਤੀ ਤਾਂ ਉਕਤ ਕਾਰ ਸਵਾਰ ਨੌਜਵਾਨਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੋਰਾਨ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾ ਕੇ ਆਪਣੀ ਜਾਨ ਬਚਾਈ। ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਵੱਡੀ ਵਾਰਦਾਤ:ਪੁਲਿਸ ਮੁਲਾਜ਼ਮਾਂ ‘ਤੇ ਚੱਲੀਆਂ ਗੋਲੀਆਂ,ਲੋਕਾਂ ’ਚ ਮੱਚਿਆ ਹੜਕੰਪ appeared first on Welcome Punjab News.



source https://welcomepunjab.in/major-incident-police-employee/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top