ਨੌਕਰੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲਗਾਏ ਜਾਣਗੇ ਪਲੇਸਮੈਂਟ ਕੈਂਪ,ਜਾਣਕਾਰੀ ਲਈ ਹੈਲਪਲਾਈਨ ਨੰ. ਤੇ ਕਰੋ ਸੰਪਰਕ

0

ਜਲੰਧਰ,(ਵਿੱਕੀ ਸੂਰੀ )-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਜਲੰਧਰ ਵੱਲੋਂ ਬੀਤੇ ਦਿਨ ਲਗਾਏ ਗਏ ਦੋ ਵੱਖ-ਵੱਖ ਪਲੇਸਮੈਂਟ ਕੈਂਪਾਂ ਵਿੱਚ 35 ਨੌਜਵਾਨਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਬਿਊਰੋ ਦੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ ਵੱਲੋਂ ਸ਼ਿਰਕਤ ਕੀਤੀ ਗਈ ਅਤੇ 42 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 26 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸੇ ਤਰ੍ਹਾਂ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਲੋਹੀਆਂ ਖਾਸ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ ਐਸ.ਆਈ.ਐਸ. ਸਕਿਓਰਿਟੀ ਸਰਵਿਸਿਜ਼ ਵੱਲੋਂ 14 ਉਮੀਦਵਾਰਾਂ ਵਿੱਚੋਂ 9 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਡਿਪਟੀ ਡਾਇਰੈਕਟਰ ਨੇ ਕਿਹਾ ਕਿ ਡੀ.ਬੀ.ਈ.ਈ. ਵੱਲੋਂ ਨੌਜਵਾਨਾਂ ਦੀ ਸਵੈ ਰੋਜ਼ਗਾਰ ਦੇ ਮੌਕਿਆਂ ਰਾਹੀਂ ਮਦਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਨੌਕਰੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਅਜਿਹੇ ਪਲੇਸਮੈਂਟ ਕੈਂਪ ਹੋਰ ਲਗਾਏ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਦਾ ਲਾਭ ਉਠਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕਰਨ ਦਾ ਸੱਦਾ ਦਿੱਤਾ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ. 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

The post ਨੌਕਰੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲਗਾਏ ਜਾਣਗੇ ਪਲੇਸਮੈਂਟ ਕੈਂਪ,ਜਾਣਕਾਰੀ ਲਈ ਹੈਲਪਲਾਈਨ ਨੰ. ਤੇ ਕਰੋ ਸੰਪਰਕ appeared first on Welcome Punjab News.



source https://welcomepunjab.in/job-dreams-come-real/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top