ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਵਿਚ ਵੀ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਅਧਿਆਏ ਸ਼ਾਮਲ ਕਰਨ ਦੀ ਮੰਗ : ਜਸਮੇਨ ਸਿੰਘ ਨੋਨੀ

0

ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੌਮੀ ਰਾਜਧਾਨੀ ਦਿੱਲੀ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਵਿਸ਼ਵ ਪੱਧਰੀ ਮਿਊਜ਼ੀਅਮ ਸਥਾਪਿਤ ਕੀਤਾ ਜਾਵੇ ਤਾਂ ਜੋ ਭਵਿੱਖੀ ਪੀੜੀ ਉਹਨਾਂ ਵੱਲੋਂ ਦੇਸ਼ ਵਾਸਤੇ ਪਾਏ ਗਏ ਯੋਗਦਾਨ ਤੋਂ ਜਾਣੂ ਹੋ ਸਕਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਜਸਮੇਨ ਸਿੰਘ ਨੋਨੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਮੁਗਲਾਂ ਦੀ ਇੱਟ ਨਾਲ ਇੱਟ ਖੜ੍ਹਾ ਕੇ ਦੇਸ਼ ਵਾਸਤੇ ਬਹੁਤ ਵੱਡਾ ਯੋਗਦਾਨ ਦਿੱਤਾ ਤੇ ਦੇਸ਼ ਵਾਸਤੇ ਵੀ ਆਪਣੀ ਸ਼ਹਾਦਤ ਦਿੱਤੀ। ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਵਿਸ਼ਵ ਪੱਧਰੀ ਮਿਊਜ਼ੀਅਮ ਦਿੱਲੀ ਵਿਚ ਸਥਾਪਿਤ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਂਦੇ ਲੋਕਾਂ ਨੂੰ ਉਹਨਾਂ ਦੇ ਜੀਵਨ, ਉਹਨਾਂ ਦੀ ਬਹਾਦਰੀ ਤੇ ਦੇਸ਼ ਲਈ ਦਿੱਤੀ ਸ਼ਹਾਦਤ ਦਾ ਪਤਾ ਲੱਗ ਸਕੇ। ਸਰਦਾਰ ਨੋਨੀ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਅਧਿਆਏ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਵਿਚ ਸ਼ਾਮਲ ਕੀਤੇ ਜਾਣ ਤਾਂ ਜੋ ਬੱਚਿਆਂ ਨੂੰ ਉਹਨਾਂ ਦੇ ਬਹਾਦਰੀ ਵਾਲੇ ਜੀਵਨ ਤੋਂ ਪ੍ਰੇਰਨਾ ਮਿਲ ਸਕੇ। ਉਹਨਾਂ ਕਿਹਾ ਕਿ ਉਹਨਾਂ ਬਾਰੇ ਇਤਿਹਾਸ ਕੋਈ ਬਹੁਤ ਪੁਰਾਣਾ ਨਹੀਂ ਜੋ ਮਿਲਣਾ ਮੁਸ਼ਕਿਲ ਹੋਵੇ, ਬਲਕਿ ਇਹ ਤਾਜ਼ਾ ਇਤਿਹਾਸ ਹੈ। ਉਹਨਾਂ ਇਹ ਵੀ ਕਿਹਾ ਕਿ ਮਿਊਜ਼ੀਅਮ ਤਿਆਰ ਕਰਨ ਅਤੇ ਸਿਲੇਬਸ ਵਾਸਤੇ ਅਧਿਆਏ ਤਿਆਰ ਕਰਨ ਦੇ ਕੰਮ ਵਿਚ ਦਿੱਲੀ ਗੁਰਦੁਆਰਾ ਕਮੇਟੀ ਕੇਂਦਰ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਲਈ ਤਿਆਰ ਹੈ। ਉਹਨਾਂ ਕਿਹਾ ਕਿ ਆਪਣੇ ਵਿਰਸੇ ਤੇ ਇਤਿਹਾਸ ਦੀ ਸੰਭਾਲ ਬਹੁਤ ਜ਼ਰੂਰੀ ਹੈ ਤੇ ਇਸ ਵਾਸਤੇ ਕੇਂਦਰ ਸਰਕਾਰ ਨੂੰ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ।

The post ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਵਿਚ ਵੀ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਅਧਿਆਏ ਸ਼ਾਮਲ ਕਰਨ ਦੀ ਮੰਗ : ਜਸਮੇਨ ਸਿੰਘ ਨੋਨੀ appeared first on Welcome Punjab News.



source https://welcomepunjab.in/school-to-college-syllabus/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top