BREAKING: ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਦਾ ਗਾਣਾ ਲੀਕ ਹੋਣ ‘ਤੇ FIR ਕੀਤੀ ਦਰਜ

0

ਮਾਨਸਾ(ਬਿਉਰੋ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮਾਨਸਾ ਪੁਲਿਸ ਨੇ ਗਾਇਕ ਦੇ ਗੀਤ ਲੀਕ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ। ਇਸ ਸਬੰਧੀ ਮੂਸੇਵਾਲਾ ਦੇ ਪਿਤਾ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ, ਜਿਸ ਦੇ ਆਧਾਰ ’ਤੇ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਹਾਲ ਹੀ ਵਿੱਚ ਰਿਲੀਜ਼ ਹੋਇਆ ਗੀਤ ਐਸ.ਵਾਈ.ਐਲ. 20 ਤਰੀਕ ਨੂੰ ਇੱਕ ਵਿਅਕਤੀ ਵੱਲੋਂ ਵਟਸਐਪ ਗਰੁੱਪ ਵਿੱਚ ਲੀਕ ਕੀਤਾ ਗਿਆ ਸੀ।ਜਿਸ ਸਬੰਧੀ ਮਾਨਸਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਇਸ ਦੇ ਨਾਲ ਹੀ ਪੁਲਸ ਨੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਿਕਾਇਤ ਤੋਂ ਬਾਅਦ ਮੂਸੇਵਾਲਾ ਦੀ SYL ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ।

The post BREAKING: ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਦਾ ਗਾਣਾ ਲੀਕ ਹੋਣ ‘ਤੇ FIR ਕੀਤੀ ਦਰਜ appeared first on Welcome Punjab News.



source https://welcomepunjab.in/breaking-mansa-police-by-sidhu-moos/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top