ਸੰਗਰੂਰ(ਵੈਲਕਮ ਬਿਉਰੋ): ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੰਗਰੂਰ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਵੋਟਰਾਂ ਵਿੱਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਇੱਥੋਂ ਤੱਕ ਕਿ ਬੂਥਾਂ ਦੇ ਬਾਹਰ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਦਰਅਸਲ ਇਸ ਸੀਟ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਸੰਸਦੀ ਸੀਟ ਛੱਡ ਦਿੱਤੀ ਸੀ।ਇਸ ਦੇ ਨਾਲ ਹੀ ਸਵੇਰੇ 9 ਵਜੇ ਤੱਕ 4.07% ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।ਲਹਿਰਾ ਵਿੱਚ 4% ਫੀਸਦੀ, ਦਿੜ੍ਹਬਾ ਵਿੱਚ 4.95% ਫੀਸਦੀ, ਸੁਨਾਮ ਵਿੱਚ 4.8% ਫੀਸਦੀ, ਧੂਰੀ ਵਿੱਚ 5% ਫੀਸਦੀ ਅਤੇ ਸੰਗਰੂਰ ਵਿੱਚ 3% ਫੀਸਦੀ ਵੋਟਾਂ ਪਈਆਂ।
The post Breaking News : ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, ਜਾਣੋ ਹੁਣ ਤੱਕ ਕਿੰਨੇ ਪ੍ਰਤੀਸ਼ਤ ਹੋਈ ਵੋਟਿੰਗ appeared first on Welcome Punjab News.
source https://welcomepunjab.in/breaking-news-vote-for-sangrur-by-election/