ਜਲੰਧਰ(ਵਿੱਕੀ ਸੂਰੀ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਆ ਰਹੇ ਹਨ।ਇਸ ਦੌਰਾਨ ਉਹ ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਹਰੀ ਝੰਡੀ ਦੇਣਗੇ।ਦੱਸਿਆ ਜਾ ਰਿਹਾ ਹੈ ਕਿ ਉਹ ਕਰੀਬ 12 ਵਜੇ ਜਲੰਧਰ ਆਉਣਗੇ ਅਤੇ ਬੱਸ ਸਟੈਂਡ ਤੋਂ ਪੰਜਾਬ ਦੀਆਂ ਬੱਸਾਂ ਨੂੰ ਰਵਾਨਾ ਕਰਨਗੇ।ਇਸ ਦੇ ਲਈ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਬੀਤੇ ਦਿਨ ਜਲੰਧਰ ਬੱਸ ਸਟੈਂਡ ਵਿਖੇ ਸੁਰੱਖਿਆ ਦਾ ਮੁਆਇਨਾ ਕੀਤਾ।ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਵੀ ਮੌਕੇ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਬਾਰੇ ਉਹ ਕੋਈ ਜਾਣਕਾਰੀ ਨਹੀਂ ਦੇ ਸਕਦੇ। ਇਸ ਦੇ ਨਾਲ ਹੀ ਬੱਸ ਸਟੈਂਡ ‘ਤੇ ਸਵਾਰੀਆਂ ਜਾਂ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
The post Breaking ! ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਅੱਜ ਆ ਰਹੇ ਜਲੰਧਰ,ਵੋਲਵੋ ਬੱਸਾਂ ਨੂੰ ਦੇਣਗੇ ਹਰੀ ਝੰਡੀ,ਜਾਣੋ ਸਮਾਂ appeared first on Welcome Punjab News.
source https://welcomepunjab.in/app-arvind-kejr/