ਸੰਗਰੂਰ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਾਂ ਪੈ ਰਹੀਆਂ ਹਨ। ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ। ਇਸ ਮੌਕੇ ਕਈ ਵੱਡੇ ਆਗੂ ਅਤੇ ਮੰਤਰੀ ਵੋਟ ਪਾਉਣ ਲਈ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਇਸ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਹੈ।
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ।
ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ, ਇਸ ਜ਼ਿਮਨੀ ਚੋਣ ਵਿੱਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਓ…
ਇਨਕਲਾਬ ਜ਼ਿੰਦਾਬਾਦ— Bhagwant Mann (@BhagwantMann) June 23, 2022
ਉਨ੍ਹਾਂ ਟਵੀਟ ਕਰਕੇ ਦੱਸਿਆ ਕਿ ਅੱਜ ਸੰਗਰੂਰ ਲੋਕ ਸਭਾ ਉਪ ਚੋਣ ਲਈ ਵੋਟਿੰਗ ਹੋ ਰਹੀ ਹੈ। ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ ਹੈ ਕਿ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਇਸ ਜ਼ਿਮਨੀ ਚੋਣ ਵਿੱਚ ਵੋਟ ਪਾਓ।
The post CM ਮਾਨ ਦੀ ਲੋਕਾਂ ਨੂੰ ਅਪੀਲ, ਬੱਚਿਆਂ ਦੇ ਚੰਗੇ ਭਵਿੱਖ ਅਤੇ ਵਿਕਾਸ ਲਈ ਵੋਟ ਜ਼ਰੂਰ ਪਾਓ appeared first on Welcome Punjab News.
source https://welcomepunjab.in/cm-man-of-the-people-appeal/