ਫ਼ਿਰੋਜ਼ਪੁਰ(ਵਿੱਪਨ ਮਿੱਤਲ): ਜਿੱਥੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਅਤੇ ਸਿਮ ਕਾਰਡ ਮਿਲਣ ਦਾ ਸਿਲਸਿਲਾ ਖ਼ਤਮ ਨਹੀਂ ਹੋ ਰਿਹਾ, ਉੱਥੇ ਹੀ ਫ਼ਿਰੋਜ਼ਪੁਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਲਾਜ ਲਈ ਆਇਆ ਕੈਦੀ ਫਰਾਰ ਹੋ ਗਿਆ। ਦਰਅਸਲ ਕੈਦੀ ਗੁਰਦੀਪ ਸਿੰਘ ਉਰਫ ਦੀਪੂ ਪੁੱਤਰ ਲਖਵਿੰਦਰ ਸਿੰਘ ਨੂੰ ਜੇਲ ਪ੍ਰਸ਼ਾਸਨ ਨੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਸੀ। ਜੋ ਹਸਪਤਾਲ ਤੋਂ ਫਰਾਰ ਹੋ ਗਿਆ। ਕੈਦੀ ਦੇ ਫਰਾਰ ਹੋਣ ਦੇ ਸਬੰਧ ਵਿੱਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਕੈਦੀ ਗੁਰਦੀਪ ਸਿੰਘ ਅਤੇ ਹਸਪਤਾਲ ਵਿੱਚ ਸੁਰੱਖਿਆ ਲਈ ਤਾਇਨਾਤ ਗਾਰਡ ਸਮੇਤ 4 ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਕੈਦੀ ਨੂੰ ਫੜਨ ਲਈ ਸ਼ੱਕੀ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਦੱਸ ਦੇਈਏ ਕਿ ਇਸ ਕੈਦੀ ਖਿਲਾਫ ਥਾਣਾ ਸਦਰ ਮੋਗਾ ਅਤੇ ਥਾਣਾ ਕੁਲਗੜ੍ਹੀ ਵਿੱਚ ਆਈਪੀਸੀ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹਨ।
The post ਸਿਵਲ ਹਸਪਤਾਲ ‘ਚ ਇਲਾਜ ਲਈ ਦਾਖਲ ਕੈਦੀ ਫਰਾਰ, ਗਾਰਡ ਸਮੇਤ 4 ਮੁਲਾਜ਼ਮਾਂ ਖਿਲਾਫ ਮਾਮਲਾ ਦਰਜ appeared first on Welcome Punjab News.
source https://welcomepunjab.in/admission-for-treatment-in-civil-hospital/