ਟਾਂਡਾ: ਜਲੰਧਰ-ਪਠਾਨਕੋਟ ਹਾਈਵੇ ‘ਤੇ ਪੈਂਦੇ ਰਿਲਾਇੰਸ ਪੈਟਰੋਲ ਪੰਪ ਦਸੂਹਾ ਨੇੜੇ ਸ਼ੁੱਕਰਵਾਰ ਨੂੰ ਇੱਕ ਸਕੂਲੀ ਬੱਸ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕਈ ਬੱਚੇ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਵਾਪਰਿਆ। ਜਦੋਂ ਟਾਂਡਾ ਤੋਂ ਇੱਕ ਨਿੱਜੀ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ।ਇਸ ਦੌਰਾਨ ਜਦੋਂ ਬੱਸ ਰਿਲਾਇੰਸ ਪੈਟਰੋਲ ਪੰਪ ਨੇੜੇ ਪੁੱਜੀ ਤਾਂ ਜਲੰਧਰ ਵੱਲੋਂ ਆ ਰਹੇ ਟਰੱਕ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।

ਹਾਦਸੇ ਵੇਲੇ ਬੱਸ ਵਿੱਚ 12-14 ਬੱਚੇ, ਡਰਾਈਵਰ ਤੇ ਕੰਡਕਟਰ ਸਵਾਰ ਸਨ। ਇਸ ਦੌਰਾਨ ਬੱਸ ‘ਚ ਸਵਾਰ ਕਈ ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਫਿਲਹਾਲ ਇਸ ਘਟਨਾ ਤੋਂ ਬਾਅਦ ਸਕੂਲੀ ਬੱਚਿਆਂ ਦੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਟਰੱਕ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
The post Big News ! ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ,ਕਈ ਬੱਚੇ ਜਖਮੀ appeared first on Welcome Punjab News.
source https://welcomepunjab.in/big-news-school-bus-full-of-children-no/