ਬਟਾਲਾ (ਬਿਉਰੋ) : ਬਟਾਲਾ ਨੇੜਲੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਇਕ ਤੇਜ਼ ਰਫਤਾਰ ਕਾਰ ਨੇ ਇਕ ਪੈਦਲ ਜਾ ਰਹੀ ਔਰਤ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਦੱਸਿਆ ਕਿ ਜਦੋਂ ਕਾਦੀਆਂ ਵਾਲੇ ਪਾਸੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਅੱਡਾ ਵਡਾਲਾ ਗ੍ਰੰਥੀਆਂ ਦੇ ਸਰਕਾਰੀ ਸਕੂਲ ਨੇੜੇ ਪੁੱਜੀ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ।ਇਸ ਕਾਰਨ ਪੈਦਲ ਜਾ ਰਹੀ 50 ਸਾਲਾ ਔਰਤ ਰਣਧੀਰ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਵਡਾਲਾ ਗ੍ਰੰਥੀਆਂ ਨਾਲ ਜਾ ਟਕਰਾਈ। ਜਿਸ ਕਾਰਨ ਉਕਤ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇਂ ਮੌਕੇ ‘ਤੇ ਪਹੁੰਚ ਕੇ ਕਾਰ ਨੂੰ ਕਬਜ਼ੇ ‘ਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
The post ਭਿਆਨਕ ਸੜਕ ਹਾਦਸਾ: ਤੇਜ਼ ਰਫਤਾਰ ਕਾਰ ਨੇ ਔਰਤ ਨੂੰ ਮਾਰੀ ਟੱਕਰ,ਮੌਤ appeared first on Welcome Punjab News.
source https://welcomepunjab.in/terrible-road-accident-high-speed/