ਜਲੰਧਰ (ਬਿਉਰੋ ) : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅਕਸਰ ਵਿਦੇਸ਼ੀ ਛੁੱਟੀਆਂ/ਹੋਰ ਛੁੱਟੀਆਂ ਲਈਆਂ ਜਾਂਦੀਆਂ ਹਨ ਪਰ ਵਿਭਾਗ ਨੇ ਪਾਇਆ ਹੈ ਕਿ ਛੁੱਟੀ ਲਈ ਅਪਲਾਈ ਕਰਨ ਦੇ ਨਾਲ-ਨਾਲ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਆਪਣੀ ਵਿਦੇਸ਼ ਯਾਤਰਾ ਲਈ ਹਵਾਈ ਟਿਕਟਾਂ ਪਹਿਲਾ ਹੀ ਬੁੱਕ ਕਰ ਲੈਂਦੇ ਹਨ। ਜਦਕਿ ਉਸ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਂਦੀ। ਇਸ ਸਬੰਧੀ ਅੱਜ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਅਪਲਾਈ ਕੀਤੀਆਂ ਗਈਆਂ ਵਿਦੇਸ਼ੀ ਛੁੱਟੀਆਂ/ਹੋਰ ਛੁੱਟੀਆਂ, ਫਲਾਈਟ ਟਿਕਟਾਂ ਜਾਂ ਜ਼ਰੂਰੀ ਯਾਤਰਾ ਸਬੰਧੀ ਬੁਕਿੰਗ ਕਰਵਾ ਲ਼ਈ ਜਾਂਦੀ ਹੈ। ਪੱਤਰ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਸੂਚਿਤ ਕਰਨ ਕਿ ਉਨ੍ਹਾਂ ਵੱਲੋਂ ਈ-ਪੰਜਾਬ ‘ਤੇ ਆਨਲਾਈਨ ਅਪਲਾਈ ਕੀਤੀ ਗਈ ਵਿਦੇਸ਼ੀ ਛੁੱਟੀ/ਹੋਰ ਛੁੱਟੀਆਂ ਦੀ ਪ੍ਰਵਾਨਗੀ ਤੋਂ ਬਾਅਦ ਹੀ ਹਵਾਈ ਟਿਕਟਾਂ ਬੁੱਕ ਕਰਵਾਇਆ ਜਾਣ।
The post ਵਿਦੇਸ਼ ਛੁੱਟੀ ‘ਤੇ ਜਾਣ ਵਾਲੇ ਮੁਲਾਜ਼ਮਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫਰਮਾਨ appeared first on Welcome Punjab News.
source https://welcomepunjab.in/vacation-going-abroad-m/