ਪੰਜਾਬ ’ਚ ਪ੍ਰੀਖਿਆ ਦੌਰਾਨ ਵਿਦਿਆਥੀਆਂ ਦੇ ਕੜੇ ਉਤਾਰਨ ਦਾ ਮਾਮਲਾ ਫਿਰ ਗਰਮਾਇਆ,ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਤੋਂ ਕੀਤੀ ਇਹ ਮੰਗ

0

ਬਠਿੰਡਾ: ਜ਼ਿਲ੍ਹੇ ਦੇ ਪੋਲੀਟੈਕਨਿਕ ਕਾਲਜ ਵਿੱਚ ਬੀਤੇ ਦਿਨ ਜੇਈ ਦਾ ਪੇਪਰ ਦੇਣ ਆਏ ਵਿਦਿਆਰਥੀਆਂ ਤੋਂ ਕੜੇ ਉਤਾਰਨ ਦਾ ਮਾਮਲਾ ਫਿਰ ਗਰਮਾ ਗਿਆ ਹੈ।ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪੰਜਾਬ ਸਰਕਾਰ ਤੋਂ ਇਸ ਘਟਨਾ ਦੇ ਸਬੰਧ ਵਿੱਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਦੱਸ ਦਈਏ ਕਿ ਜੇਈ ਦਾ ਪੇਪਰ ਦੇਣ ਆਏ ਵਿਦਿਆਰਥੀਆਂ ਨੂੰ ਕਾਲਜ ਦੇ ਗੇਟ ਦੇ ਬਾਹਰ ਹੀ ਕੜੇ ਉਤਾਰਨ ਲਈ ਕਿਹਾ ਗਿਆ।ਇਨ੍ਹਾਂ ਵਿਦਿਆਰਥੀਆਂ ਵਿੱਚ ਕਈ ਸਿੱਖ ਵਿਦਿਆਰਥੀ ਵੀ ਸ਼ਾਮਲ ਸਨ, ਜਿਸ ਕਾਰਨ ਪੇਪਰ ਤੋਂ ਪਹਿਲਾਂ ਹੀ ਸਿੱਖਾਂ ’ਚ ਰੋਸ ਪਾਇਆ ਗਿਆ ਸੀ।ਇਹ ਮਾਮਲਾ ਸ਼ਹਿਰ ਦੇ ਮਲੋਟ ਰੋਡ ‘ਤੇ ਸਥਿਤ ਪੋਲੀਟੈਕਨਿਕ ਕਾਲਜ ਦਾ ਹੈ।ਇਸ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਸੀ।ਮਾਮਲੇ ਸਬੰਧੀ ਜੇ.ਈ ਦਾ ਪੇਪਰ ਦੇਣ ਆਏ ਵਿਦਿਆਰਥੀ ਸ਼ਗਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅਬੋਹਰ ਤੋਂ ਜੇ.ਈ ਦਾ ਪੇਪਰ ਦੇਣ ਆਇਆ ਸੀ। ਪਰ ਉਸ ਨੂੰ ਕਾਲਜ ਦੇ ਮੁੱਖ ਗੇਟ ‘ਤੇ ਰੋਕ ਕੇ ਕੜਾ ਉਤਾਰਨ ਲਈ ਕਿਹਾ ਗਿਆ ਤਾਂ ਵਿਦਿਆਰਥੀ ਨੇ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਪੇਪਰ ‘ਚ ਨਹੀਂ ਬੈਠਣ ਦਿੱਤਾ ਜਾਵੇਗਾ | ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

 

The post ਪੰਜਾਬ ’ਚ ਪ੍ਰੀਖਿਆ ਦੌਰਾਨ ਵਿਦਿਆਥੀਆਂ ਦੇ ਕੜੇ ਉਤਾਰਨ ਦਾ ਮਾਮਲਾ ਫਿਰ ਗਰਮਾਇਆ,ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਤੋਂ ਕੀਤੀ ਇਹ ਮੰਗ appeared first on Welcome Punjab News.



source https://welcomepunjab.in/if-id-during-the-examination-vs/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top