ਲੁਧਿਆਣਾ: ਲੁਧਿਆਣਾ ਵਿੱਚ ਇੱਕ ਨਾਬਾਲਗ ਨਾਲ ਜਬਰ- ਜ਼ਿਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ 4 ਮਹੀਨੇ ਪਹਿਲਾਂ ਦਾ ਹੈ। ਪਰ ਹੁਣ ਇਸ ਦਾ ਖੁਲਾਸਾ ਹੋਇਆ ਹੈ ਜਦੋਂ ਨਾਬਾਲਗ ਦੇ ਪੇਟ ਵਿੱਚ ਦਰਦ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਕ 4 ਮਹੀਨੇ ਪਹਿਲਾਂ ਇਕ 17 ਸਾਲਾ ਨਾਬਾਲਗ ਕੁੱਤੇ ਨੂੰ ਪਾਰਕ ‘ਚ ਸੈਰ ਕਰਨ ਲਈ ਲੈ ਗਈ ਸੀ। ਫਿਰ ਦੋ ਨੌਜਵਾਨਾਂ ਨੇ ਉਸ ਨੂੰ ਨਸ਼ੀਲਾ ਪਦਾਰਥ ਸੁੰਘਾ ਕੇ ਉਸ ਨਾਲ ਜਬਰ- ਜ਼ਿਨਾਹ ਕੀਤਾ। ਥਾਣਾ ਟਿੱਬਾ ਦੀ ਪੁਲਸ ਨੇ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਨੇ ਨਾਬਾਲਗ ਲੜਕੀ ਦੀ ਵੀਡੀਓ ਵੀ ਬਣਾਈ ਸੀ। ਜਿਸ ਤੋਂ ਬਾਅਦ ਹੁਣ ਉਹ ਉਸਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਇੱਕ ਲੱਖ ਰੁਪਏ ਦੀ ਮੰਗ ਕਰ ਰਹੇ ਸਨ। ਪੁਲਸ ਵਲੋ ਮਾਮਲੇ ਦੀ ਜਾਚ ਕੀਤੀ ਜਾ ਰਹੀ ਹੈ
The post ਦੋ ਨੌਜਵਾਨਾਂ ਵੱਲੋਂ ਨਾਬਾਲਗ ਨਾਲ ਜਬਰ- ਜ਼ਿਨਾਹ, ਵੀਡੀਓ ਵਾਇਰਲ ਕਰਨ ਦੀ ਦਿੱਤੀ ਧਮਕੀ,ਮੰਗੇ ਪੈਸੇ appeared first on Welcome Punjab News.
source https://welcomepunjab.in/two-teen-by-minor/