ਰਾਮਕਲੀ ਮਹਲਾ ੧ ਦਖਣੀ ਓਅੰਕਾਰੁੴ ਸਤਿਗੁਰ ਪ੍ਰਸਾਦਿ ॥
ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥
Raamkalee, First Mehl, Dakhanee, Ongkaar:
One Universal Creator God. By The Grace Of The True Guru:
Without the Name, even one’s own body is an enemy. Why not meet the Lord, and take away the pain of your mind? The traveller comes and goes along the highway. What did he bring when he came, and what will he take away when he goes? Without the Name, one loses everywhere. The profit is earned, when the Lord grants understanding. In merchandise and trade, the merchant is trading. Without the Name, how can one find honor and nobility? ||16||
ਪਦ ਅਰਥ: ਵੇਰੋਧੁ ਸਰੀਰ-ਸਰੀਰ ਦਾ ਵਿਰੋਧ, ਗਿਆਨ-ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ (ਭਾਵ, ਅੱਖਾਂ ਕੰਨ ਜੀਭ ਆਦਿਕ ਇੰਦ੍ਰੇ ਪਰ ਤਨ ਪਰਾਈ ਨਿੰਦਾ ਆਦਿਕ ਵਲ ਪੈ ਕੇ ਆਤਮਕ ਜੀਵਨ ਨੂੰ ਡੇਗਦੇ ਹਨ)।ਕਿਉ ਨ ਮਿਲਹਿ = (ਹੇ ਪਾਂਡੇ!) ਤੂੰ ਕਿਉਂ (ਗੋਪਾਲ ਨੂੰ) ਨਹੀਂ ਮਿਲਦਾ? ਕਿਉ ਨ ਕਾਟਹਿ = (ਹੇ ਪਾਂਡੇ!) ਤੂੰ ਕਿਉਂ ਦੂਰ ਨਹੀਂ ਕਰਦਾ? ਪੀਰ = ਪੀੜ, ਰੋਗ। ਵਟਾਊ = ਰਾਹੀ, ਮੁਸਾਫ਼ਿਰ। ਆਵੈ = ਜਗਤ ਵਿਚ ਆਉਂਦਾ ਹੈ, ਜੰਮਦਾ ਹੈ। ਜਾਇ = ਮਰ ਜਾਂਦਾ ਹੈ। ਕਿਆ ਲੇ ਆਇਆ = ਕੁਝ ਭੀ ਲੈ ਕੇ ਨਹੀਂ ਆਉਂਦਾ। ਕਿਆ ਪਲੈ ਪਾਇ = ਕੁਝ ਭੀ ਨਹੀਂ ਖੱਟਦਾ। ਤੋਟਾ = ਘਾਟਾ। ਜਾ = ਜੇ। ਦੇਇ ਬੁਝਾਈ = ਪਰਮਾਤਮਾ ਸਮਝ ਬਖ਼ਸ਼ੇ।
ਅਰਥ: (ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ। ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ? (ਗੋਪਾਲ ਦਾ) (ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖਣ ਤੋਂ ਬਿਨਾ) ਜੀਵ-ਮੁਸਾਫ਼ਿਰ ਜਗਤ ਵਿਚ (ਜਿਹਾ) ਆਉਂਦਾ ਹੈ ਤੇ (ਤਿਹਾ ਹੀ ਇਥੋਂ) ਤੁਰ ਜਾਂਦਾ ਹੈ, (ਨਾਮ ਦੀ ਕਮਾਈ ਤੋਂ) ਸੱਖਣਾ ਹੀ ਇਥੇ ਆਉਂਦਾ ਹੈ ਤੇ (ਇਥੇ ਰਹਿ ਕੇ ਭੀ) ਕੋਈ ਆਤਮਕ ਖੱਟੀ ਨਹੀਂ ਖੱਟਦਾ। ਨਾਮ ਤੋਂ ਵਾਂਜੇ ਰਿਹਾਂ ਹਰ ਥਾਂ ਘਾਟਾ ਹੀ ਘਾਟਾ ਹੁੰਦਾ ਹੈ (ਭਾਵ, ਮਨੁੱਖ ਪ੍ਰਭੂ ਨੂੰ ਵਿਸਾਰ ਕੇ ਜੋ ਭੀ ਕਿਰਤ-ਕਾਰ ਕਰਦਾ ਹੈ ਉਹ ਖੋਟੀ ਹੋਣ ਕਰ ਕੇ ਉੱਚੇ ਜੀਵਨ ਵਲੋਂ ਹੋਰ ਹੋਰ ਪਰੇ ਲੈ ਜਾਂਦੀ ਹੈ)। ਪਰ ਮਨੁੱਖ ਨੂੰ ਪ੍ਰਭੂ ਦੇ ਨਾਮ ਦੀ ਖੱਟੀ ਤਦੋਂ ਹੀ ਪ੍ਰਾਪਤ ਹੁੰਦੀ ਹੈ ਜਦੋਂ ਗੋਪਾਲ ਆਪ ਇਹ ਸੂਝ ਬਖ਼ਸ਼ਦਾ ਹੈ। ਨਾਮ ਤੋਂ ਸੱਖਣਾ ਰਹਿ ਕੇ ਜੀਵ-ਵਣਜਾਰਾ ਹੋਰ ਹੋਰ ਵਣਜ-ਵਪਾਰ ਹੀ ਕਰਦਾ ਹੈ, ਤੇ (ਪਰਮਾਤਮਾ ਦੀ ਹਜ਼ੂਰੀ ਵਿਚ) ਇਸ ਦੀ ਚੰਗੀ ਸਾਖ ਨਹੀਂ ਬਣਦੀ ॥੧੬॥
The post ਅੱਜ ਦਾ ਹੁਕਮਨਾਮਾ appeared first on Welcome Punjab News.
source https://welcomepunjab.in/todays-decree-2/