ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਪੇਟ ਵਿੱਚ ਮਾਮੂਲੀ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਸੂਤਰਾਂ ਅਨੁਸਾਰ ਸੀ.ਐਮ. ਮਾਨ ਅੱਜ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਮੁਕਾਬਲਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਮਿਲਣਗੇ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੀ.ਐਮ ਭਗਵੰਤ ਮਾਨ ਨੂੰ ਦਿੱਲੀ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਸਿਹਤ ‘ਚ ਸੁਧਾਰ ਹੋਣ ‘ਤੇ ਡਾਕਟਰਾਂ ਨੇ ਉਨ੍ਹਾਂ ਨੂੰ ਘਰ ਪਰਤਣ ਦੀ ਇਜਾਜ਼ਤ ਦੇ ਦਿੱਤੀ ਹੈ।
The post ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਲਤ ਵਿੱਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ appeared first on Welcome Punjab News.
source https://welcomepunjab.in/punjab-chief-minister-bhagwant/