ਜਲੰਧਰ,(ਨਵੀਨ ਪੁਰੀ ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਜਲੰਧਰ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਧੀਨ ਪੰਚਾਇਤੀ ਰਾਜ ਵਿਭਾਗ ਦੇ ਅਫ਼ਸਰਾਂ ਨੂੰ ਸੋਲਿਡ ਅਤੇ ਲਿਕੁਅਡ ਵੈਸਟ ਮੈਨੇਜਮੈਂਟ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਦੇਣ ਸਬੰਧੀ ਓਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਓਰੀਐਨਟੇਸ਼ਨ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਐਸ.ਬੀ.ਐਮ.-2 ਤਹਿਤ ਜ਼ਿਲ੍ਹੇ ਦੇ 43 ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਅਤੇ 36 ਪਿੰਡਾਂ ਵਿੱਚ ਲਿਕੁਅਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਲਗਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਰੁੜਕਾਂ ਕਲਾਂ ਬਲਾਕ ਨੂੰ ਮਾਡਲ ਦੇ ਤੌਰ ’ਤੇ ਚੁਣਿਆ ਗਿਆ ਹੈ, ਜਿਸ ਦੇ ਸਾਰੇ ਪਿੰਡਾਂ ਨੂੰ ਪਹਿਲ ਦੇ ਆਧਾਰ ’ਤੇ ਓ.ਡੀ.ਐਫ. ਪਲੱਸ ਕੀਤਾ ਜਾਣਾ ਹੈ।
ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਟੇਟ ਆਈ.ਈ.ਸੀ. ਅਤੇ ਸੈਨੀਟੇਸ਼ਨ ਮਾਹਰ ਮਨਿਸ਼ ਮਿੱਤਲ ਨੇ ਐਸ.ਬੀ.ਐਮ.-2 ਦੇ ਕੰਪੋਨੈਂਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪੰਚਾਇਤੀ ਰਾਜ ਵਿਭਾਗ ਦੇ ਅਫ਼ਸਰਾਂ ਅਤੇ ਹੋਰ ਮੁਲਾਜ਼ਮਾਂ ਨੂੰ ਸੋਲਿਡ ਅਤੇ ਲਿਕੁਅਡ ਵੈਸਟ ਪ੍ਰਾਜੈਕਟਾਂ ਤੋਂ ਇਲਾਵਾ ਪਲਾਸਟਿਕ ਵੈਸਟ, ਫਿਕਲ ਵੈਸਟ ਅਤੇ ਓ.ਡੀ.ਐਫ. ਪਲੱਸ ਬਾਰੇ ਵੀ ਜਾਣੂ ਕਰਵਾਇਆ ਅਤੇ ਪਿੰਡਾਂ ਵਿੱਚ ਸੋਲਿਡ ਅਤੇ ਲਿਕੁਅਡ ਵੈਸਟ ਅਧੀਨ ਕੰਮ ਨੂੰ ਤੇਜ਼ੀ ਨਾਲ ਮਿੱਥੇ ਸਮੇਂ ਅੰਦਰ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ।
ਕਾਰਜਕਾਰੀ ਇੰਜੀਨੀਅਰ ਅਤੇ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਰਜਤ ਗੋਪਾਲ ਨੇ ਇਨ੍ਹਾਂ ਪ੍ਰਾਜੈਕਟਾਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਉਨ੍ਹਾਂ ਅਧਿਕਾਰੀਆਂ ਅਤੇ ਵਿਭਾਗ ਦੇ ਮੁਲਾਜ਼ਮਾਂ ਨੂੰ ਇਸ ਕੰਮ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਵਾਉਣ ਲਈ ਕਿਹਾ। ਉਨ੍ਹਾਂ ਸੋਲਿਡ ਅਤੇ ਲਿਕੁਅਡ ਵੈਸਟ ਮੈਨੇਜਮੈਂਟ ਪ੍ਰਾਜੈਕਟਾਂ ਦੇ ਫੰਡ ਟਰਾਂਸਫਰ ਹੋ ਚੁੱਕੇ ਪਿੰਡਾਂ ਦਾ ਵੇਰਵਾ ਵੀ ਪੰਚਾਇਤੀ ਰਾਜ ਅਫ਼ਸਰਾਂ ਨਾਲ ਸਾਂਝਾ ਕੀਤਾ ।
ਇਸ ਮੀਟਿੰਗ ਵਿੱਚ ਕਾਰਜਕਾਰੀ ਇੰਜੀਨੀਅਰ ਅਸ਼ਵਨੀ ਕੁਮਾਰ, ਡੀ.ਡੀ.ਪੀ.ਓ. ਇਕਬਾਲਜੀਤ ਸਿੰਘ, ਬੀ.ਡੀ.ਪੀ.ਓ. ਨੂਰਮਹਿਲ ਧਾਰਾ ਕੱਕੜ, ਬੀ.ਡੀ.ਪੀ.ਓ. ਰੁੜਕਾਂ ਕਲਾਂ ਅਤੇ ਫਿਲੌਰ ਰਜਿੰਦਰ ਕੌਰ, ਬੀ.ਡੀ.ਪੀ.ਓ. ਜਲੰਧਰ ਈਸਟ ਰਾਜੇਸ਼ ਚੱਡਾ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਹਾਇਕ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਐਸ.ਡੀ.ਓ. ਗਗਨਦੀਪ ਸਿੰਘ ਵਾਲੀਆ, ਐਸ.ਡੀ.ਓ. ਅਲੋਕ ਅਰੋੜਾ, ਐਸ.ਡੀ.ਓ. ਚੇਤਨ ਸੈਣੀ, ਐਸ.ਡੀ.ਓ. ਗੁਰਵਿੰਦਰ ਸਿੰਘ ਰੰਧਾਵਾ, ਆਈ.ਈ.ਸੀ. ਰੋਹਿਤ ਸਿੱਧੂ, ਸਵਦੇਸ਼ ਰਾਣੀ ਤੇ ਲਵਲੀ ਅਤੇ ਸੀ.ਡੀ.ਐਸ. ਹਸ਼ਵਿੰਦਰ ਕੌਰ ਆਦਿ ਮੌਜੂਦ ਸਨ।
The post ਪੰਚਾਇਤੀ ਰਾਜ ਵਿਭਾਗ ਦੇ ਅਫ਼ਸਰਾਂ ਲਈ ਕਰਵਾਇਆ ਓਰੀਐਨਟੇਸ਼ਨ ਪ੍ਰੋਗਰਾਮ, ਪ੍ਰਾਜੈਕਟਾਂ ਸਬੰਧੀ ਦਿੱਤੀ ਜਾਣਕਾਰੀ appeared first on Welcome Punjab News.
source https://welcomepunjab.in/office-of-the-department-of-panchayati-raj/