ਨੰਗਲ : ਭਾਖੜਾ ਨਹਿਰ ਦੇ ਸਾਈਫਨ ਨੇੜੇ 2 ਔਰਤਾਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਥਾਂ ’ਤੇ ਨਹਿਰ ਵਿੱਚ ਦੋ ਔਰਤਾਂ ਦੀਆਂ ਲਾਸ਼ਾਂ ਤੈਰ ਰਹੀਆਂ ਹਨ। ਪੁਲਸ ਨੇਂ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਲਾਸ਼ਾਂ ਨੂੰ ਬਾਹਰ ਕੱਢਿਆ।ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਇਨ੍ਹਾਂ ਲਾਸ਼ਾਂ ਦੀ ਸ਼ਨਾਖਤ ਨਹੀਂ ਹੋ ਰਹੀ ਸੀ ਅਤੇ ਪੁਲੀਸ ਨੇ ਇਨ੍ਹਾਂ ਨੂੰ ਨੰਗਲ ਦੇ ਮੋਰਚਰੀ ਘਰ ਵਿੱਚ ਰੱਖ ਦਿੱਤਾ ਸੀ ਅਤੇ ਬਾਅਦ ਵਿੱਚ ਪਤਾ ਲੱਗਾ ਕਿ ਇਹ ਲਾਸ਼ਾਂ ਜ਼ਿਲ੍ਹਾ ਫਤਿਹਗੜ੍ਹ ਦੀ ਰਹਿਣ ਵਾਲੀ ਮਾਂ-ਧੀ ਦੀਆਂ ਹਨ।

ਇਸ ਸਬੰਧੀ ਜਦੋਂ ਥਾਣਾ ਫਤਿਹਗੜ੍ਹ ਪੁਲਸ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੇ ਵਾਰਸਾਂ ਨਾਲ ਫਤਿਹਗੜ੍ਹ ਪੁਲਸ ਪਹੁੰਚੀ ਤਾਂ ਮ੍ਰਿਤਕਾਂ ਦੀ ਪਛਾਣ ਜਸਪਾਲ ਕੌਰ ਪਤਨੀ ਸਵਰਗੀ ਚਰਨਜੀਤ ਸਿੰਘ ਉਮਰ ਕਰੀਬ 48 ਸਾਲ ਅਤੇ ਉਸ ਦੀ ਬੇਟੀ ਮਨਮੀਤ ਕੌਰ ਉਮਰ ਕਰੀਬ 18 ਸਾਲ ਵਾਸੀ ਫਤਹਿਗੜ੍ਹ ਸਾਹਿਬ ਵਜੋਂ ਹੋਈ। ਉਕਤ ਦੋਵੇਂ ਔਰਤਾਂ 19 ਜੁਲਾਈ ਤੋਂ ਲਾਪਤਾ ਸਨ ਅਤੇ ਇਸ ਸਬੰਧੀ ਥਾਣਾ ਫਤਿਹਗੜ੍ਹ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਸ ਨੇ ਦੱਸਿਆ ਕਿ ਥਾਣਾ ਫਤਿਹਗੜ੍ਹ ਸਾਹਿਬ ਵਿੱਚ ਕੇਸ ਦਰਜ ਕਰਕੇ ਇਨ੍ਹਾਂ ਲਾਸ਼ਾਂ ਨੂੰ ਰਿਸ਼ਤੇਦਾਰਾਂ ਦੀ ਹਾਜ਼ਰੀ ਵਿੱਚ ਫਤਹਿਗੜ੍ਹ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲੀਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
The post ਮੰਦਭਾਗੀ ਖ਼ਬਰ ! ਨਹਿਰ ‘ਚ ਤੈਰਦੀਆਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ, ਇਲਾਕੇ ‘ਚ ਫੈਲੀ ਸਨਸਨੀ,ਦੇਖੋ ਤਸਵੀਰ appeared first on Welcome Punjab News.
source https://welcomepunjab.in/unfortunate-news-floating-in-the-canal/