ਜਲੰਧਰ,(ਵਿੱਕੀ ਸੂਰੀ)– ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਜਲੰਧਰ ਵੱਲੋਂ ਬੀਤੇ ਦਿਨ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 14 ਨੌਜਵਾਨਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਮਾਜ਼ੋਨ ਕੰਪਨੀ ਵੱਲੋਂ ਸ਼ਿਰਕਤ ਕੀਤੀ ਗਈ ਅਤੇ 46 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 14 ਨੌਜਵਾਨਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।
ਉਨ੍ਹਾਂ ਕਿਹਾ ਕਿ ਡੀ.ਬੀ.ਈ.ਈ. ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸਮੇਂ-ਸਮੇਂ ’ਤੇ ਅਜਿਹੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਦਾ ਲਾਭ ਉਠਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
The post ਜਲੰਧਰ ’ਚ ਲਗਾਇਆ ਗਿਆ ਪਲੇਸਮੈਂਟ ਕੈਂਪ,ਜਾਣੋ ਕਿੰਨੇ ਉਮੀਦਵਾਰਾਂ ਦੀ ਰੋਜ਼ਗਾਰ ਲਈ ਹੋਈ ਚੋਣ appeared first on Welcome Punjab News.
source https://welcomepunjab.in/place-planted-in-jalandhar/