ਖਾਸ ਖਬਰ ! ਜਲਦੀ ਹੀ ਕੁਲਵਿੰਦਰ ਸਿੰਘ ਨੁੰ ਪਾਰਟੀ ਤੇ ਦਿੱਲੀ ਕਮੇਟੀ ਵਿਚ ਅਹਿਮ ਜ਼ਿੰਮੇਵਾਰੀ ਦਿਆਂਗੇ : ਕਾਲਕਾ, ਕਾਹਲੋਂ

0

ਨਵੀਂ ਦਿੱਲੀ: ਦਿੱਲੀ ਦੀ ਸਿੱਖ ਸਿਆਸਤ ਵਿਚ ਉਦੋਂ ਵੱਡਾ ਧਮਾਕਾ ਹੋਇਆ ਤੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀ ਕੇ ਨੂੰ ਵੱਡਾ ਝਟਕਾ ਲੱਗਾ ਜਦੋਂ ਜਾਗੋ ਪਾਰਟੀ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਪਾਰਟੀ ਪ੍ਰਧਾਨ ਸਰਦਾਰ ਐਮ ਪੀ ਐਸ ਚੱਢਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਏ।
ਇਸ ਮੌਕੇ ਸਰਦਾਰ ਕੁਲਵਿੰਦਰ ਸਿੰਘ ਤੇ ਸਾਥੀਆਂ ਨੂੰ ਜੀ ਆਇਆਂ ਕਹਿੰਦਿਆਂ ਸਰਕਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਰਦਾਰ ਕੁਲਵਿੰਦਰ ਸਿੰਘ ਦਾ ਲੋਕਾਂ ਵਿਚ ਵੱਡਾ ਆਧਾਰ ਹੈ ਜਿਹਨਾਂ ਨੇ ਜਾਗੋ ਪਾਰਟੀ ਵੱਲੋਂ ਵਾਰਡ ਨੰਬਰ 44 ਤੋਂ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵੀ ਲੜੀਆਂ ਸਨ। ਉਹਨਾਂ ਕਿਹਾ ਕਿ ਉਹਨਾਂ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।
ਉਹਨਾਂ ਕਿਹਾ ਕਿ ਦਿੱਲੀ ਕਮੇਟੀ ਦੀ ਸੇਵਾ ਨਿਭਾ ਰਹੀ ਮੌਜੂਦਾ ਟੀਮ ਦੇ ਕੰਮਕਾਜ ਤੋਂ ਪ੍ਰਭਾਵਤ ਹੋ ਕੇ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜਲਦੀ ਹੀ ਸਰਦਾਰ ਕੁਲਵਿੰਦਰ ਸਿੰਘ ਨੁੰ ਪਾਰਟੀ ਤੇ ਦਿੱਲੀ ਕਮੇਟੀ ਵਿਚ ਅਹਿਮ ਜ਼ਿੰਮੇਵਾਰੀ ਸੌਂਪੀ ਜਾਵੇਗੀ।
ਉਹਨਾਂ ਦੱਸਿਆ ਕਿ ਸਰਦਾਰ ਕੁਲਵਿੰਦਰ ਸਿੰਘ ਦੇ ਨਾਲ ਉਹਨਾਂ ਦੀ ਟੀਮ ਜਿਹੜੀਗੀਤਾ ਕਲੌਨੀ ਏਰੀਆ ਤੇ ਗੁਰੂ ਰਾਮਦਾਸ ਨਗਰ ਇਲਾਕੇ ਵਿਚ ਵੱਡੀ ਸੇਵਾ ਨਿਭਾ ਰਹੀ ਹੈ, ਉਹ ਵੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਈ ਹੈ।
ਉਹਨਾਂ ਕਿਹਾ ਕਿ ਦਿੱਲੀ ਕਮੇਟੀ ਦੀ ਮੌਜੂਦਾ ਟੀਮ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਦੇਸ਼ ਵਿਦੇਸ਼ ਵਿਚ ਵਡਿਆਈ ਹੋ ਰਹੀ ਹੈ ਤੇ ਲੋਕ ਧਾਰਮਿਕ ਜਾਂ ਸਿੱਖਿਆ ਖੇਤਰਾਂ ਤੋਂ ਹੀ ਨਹੀਂ ਬਲਕਿ ਅਨੇਕਾਂ ਵੱਖ ਵੱਖ ਖੇਤਰਾਂ ਤੋਂ ਅੱਗੇ ਹੋ ਕੇ ਟੀਮ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰ ਰਹੇ ਹਨ। ਉਹਨਾਂ ਕਿਹਾ ਕਿ ਭਾਵੇਂ ਮੈਡੀਕਲ ਦੀ ਲਾਈਨ ਹੋਵੇ ਜਾਂ ਫਿਰ ਸਿੱਖਿਆ ਖੇਤਰ ਵਿਚ ਕੰਮ ਹੋਵੇ, ਦਿੱਲੀ ਕਮੇਟੀ ਨੇ ਵੱਡੇ ਕੰਮ ਕੀਤੇ ਹਨ ਜਿਸਦੀ ਵਡਿਆਈ ਦੇਸ਼ ਵਿਦੇਸ਼ ਵਿਚ ਹੋ ਰਹੀ ਹੈ। ਉਹਨਾਂ ਕਿਹਾ ਕਿ ਕੋਈ ਵੀ ਕੌਮ ਦਾ ਮੁੱਦਾ ਹੁੰਦਾ ਹੈ ਤਾਂ ਦਿੱਲੀ ਕਮੇਟੀ ਫਰੰਟ ‘ਤੇ ਜਾ ਕੇ ਮੁੱਦਾ ਚੁੱਕਦੀ ਹੈ ਤੇ ਹੱਲ ਕਰਵਾਉਂਦੀ ਹੈ।
ਇਸ ਮੌਕੇ ਗੁਰਮੀਤ ਸਿੰਘ ਬੇਦੀ ਗੀਤ ਕਲੌਨੀ ਨੇ ਕਿਹਾ ਕਿ ਸਾਡਾ ਪਰਿਵਾਰ ਵੱਡਾ ਹੋ ਗਿਆ ਹੈ ਤੇ ਇਸ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਨੌਜਵਾਨ ਪੀੜੀ ਵੱਡੀ ਗਿਣਤੀ ਵਿਚ ਇਸ ਪਾਰਟੀ ਵਿਚ ਸ਼ਾਮਲ ਹੋਏ ਹਨ।
ਇਸ ਮੌਕੇ ਸਰਦਾਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਧੰਨਵਾਦੀ ਹਨ ਜਿਹਨਾਂ ਨੇ ਉਹਨਾਂ ਨਾਲ ਜੁੜਨ ਦਾ ਮੌਕਾ ਦਿੱਤਾ ਹੈ। ਉਹਨਾਂ ਕਿਹਾ ਕਿ ਕੋਰੋਨਾ ਵੇਲੇ ਜੋ ਸੇਵਾ ਦਿੱਲੀ ਕਮੇਟੀ ਨੇ ਕੀਤੀ, ਉਹ ਆਪਣੇ ਆਪ ਵਿਚ ਮਿਸਾਲ ਹੈ। ਉਹਨਾਂ ਕਿਹਾ ਕਿ ਅਸੀਂ ਪਹਿਲਾਂ ਵੀ ਸਰਦਾਰ ਕਾਲਕਾ ਨਾਲ ਮਿਲ ਕੇ ਕੰਮ ਕੀਤਾ ਹੈ ਤੇ ਅੱਗੇ ਵੀ ਮਿਲ ਕੇ ਉਹਨਾਂ ਨਾਲ ਚੱਲਾਂਗੇ। ਉਹਨਾਂ ਕਿਹਾ ਕਿ ਉਹ ਆਪਣੀ ਟੀਮ ਦੇ ਧੰਨਵਾਦੀ ਹਨ ਜਿਹਨਾਂ ਨੇ ਉਹਨਾਂ ਦਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਣ ਦਾ ਫੈਸਲਾ ਪ੍ਰਵਾਨ ਕੀਤਾ ਹੈ।
ਇਸ ਮੌਕੇ ਪ੍ਰਧਾਨ ਸਰਦਾਰ ਐਮ ਪੀ ਐਸ ਚੱਢਾ ਨੇ ਸਿਰੋਪਾਓ ਦੇ ਕੇ ਸਭ ਨੂੰ ਪਾਰਟੀ ਵਿਚ ਜੀ ਆਇਆਂ ਕਿਹਾ। ਇਸ ਮੌਕੇ ਆਤਮਾ ਸਿੰਘ ਲੁਬਾਣਾ ਮੀਤ ਪ੍ਰਧਾਨ, ਜਸਮੇਨ ਸਿੰਘ ਨੋਨੀ ਜੁਆਇੰਟ ਸਕੱਤਰ ਤੇ ਹੋਰ ਮੈਂਬਰ ਵੀ ਮੌਜੂਦ ਸਨ।

The post ਖਾਸ ਖਬਰ ! ਜਲਦੀ ਹੀ ਕੁਲਵਿੰਦਰ ਸਿੰਘ ਨੁੰ ਪਾਰਟੀ ਤੇ ਦਿੱਲੀ ਕਮੇਟੀ ਵਿਚ ਅਹਿਮ ਜ਼ਿੰਮੇਵਾਰੀ ਦਿਆਂਗੇ : ਕਾਲਕਾ, ਕਾਹਲੋਂ appeared first on Welcome Punjab News.



source https://welcomepunjab.in/soon-hi-kulwinder-singh-no/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top