ਦਰੋਪਦੀ ਮੁਰਮੂ ਨੁੰ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਵਾਸਤੇ ਨਿੱਜੀ ਦਿਲਚਸਪੀ ਲੈਣ ਦੀ ਅਪੀਲ : ਭਲਵਾਨ ਜਾਡਲਾ

0

ਨਵਾਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ )– ਸ਼੍ਰੋਮਣੀ ਅਕਾਲੀ ਦਲ ਬੀ ਸੀ ਵਿੰਗ ਦੋਆਬਾ ਜੋਨ ਦੇ ਪ੍ਰਧਾਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਨੇ ਕੌਮੀ ਜਮਹੂਰੀ ਗਠਜੋੜ ਯਾਨੀ ਐਨ.ਡੀ.ਏ. ਦੇ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਸ੍ਰੀਮਤੀ ਦਰੋਪਦੀ ਮੁਰਮੂ ਨੁੰ ਅਪੀਲ ਕੀਤੀ ਕਿ ਉਹ ਰਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਨਿੱਜੀ ਦਿਲਚਸਪੀ ਲੈਣ ਕਿਉਂਕਿ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਇਹ ਬੰਦੀ ਸਿੰਘ ਜੇਲ੍ਹਾਂ ਵਿਚ ਬੰਦ ਹਨ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਦੇ ਦਫਤਰ ਵਿਚ ਲੰਬਿਤ ਪਈ ਹੈ। ਭਲਵਾਨ ਜਾਡਲਾ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਸ੍ਰੀਮਤੀ ਮੁਰਮੂ, ਜੋ ਘੱਟ ਗਿਣਤੀਆਂ ਦਬੇ ਕੁਚਲੇ ਤੇ ਪਛੜੇ ਵਰਗਾਂ ਦੀ ਪ੍ਰਤੀਨਿਧਤਾ ਕਰਦੇ ਹਨ, ਸਿੱਖ ਕੌਮ ਦੇ ਲਟਕਦੇ ਮਸਲਿਆਂ ਖਾਸ ਤੌਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਹੱਲ ਕਰਵਾਉਣ ਵਿਚ ਮਦਦ ਕਰਨਗੇ।
ਇਸ ਅਪੀਲ ਵਿਚ ਜ਼ੋਰ ਦਿੱਤਾ ਗਿਆ ਕਿ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਬੰਦੀ ਸਿੰਘਾ ਨੁੰ ਜੇਲ੍ਹਾਂ ਵਿਚ ਬੰਦ ਰੱਖਣ ਤੋਂ ਦੁਨੀਆਂ ਭਰ ਵਿਚ ਵਸਦੇ ਸਿੱਖ ਗੰਭੀਰ ਚਿੰਤਤ ਹਨ ਤੇ ਉਹਨਾਂ ਨੂੰ ਆਸ ਹੈ ਕਿ ਰਾਸ਼ਟਰਪਤੀ ਬਣਨ ਮਗਰੋਂ ਸ੍ਰੀਮਤੀ ਮੁਰਮੂ ਸਿੱਖ ਕੌਮ ਦ ਸੰਤੁਸ਼ਟੀ ਅਨੁਸਾਰ ਮਸਲਾ ਹੱਲ ਕਰਵਾਉਣਗੇ।ਜਾਡਲਾ ਨੇ ਕਿਹਾ ਕਿ ਸਭ ਤੋਂ ਪਹਿਲਾ ਕੇਸ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਹੈ, ਜੋ 28 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ। 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਕੇਂਦਰ ਸਰਕਾਰ ਨੇ ਉਹਨਾਂ ਦੀ ਸਜ਼ਾ ਮੁਆਫੀ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਉਹਨਾਂ ਦੇ ਮਾਮਲੇ ਵਿਚ ਰਹਿਮ ਦੀ ਪਟੀਸ਼ਨ 2012 ਤੋਂ ਰਾਸ਼ਟਰਪਤੀ ਦੇ ਦਫਤਰ ਵਿਚ ਲੰਬਿਤ ਪਈ ਹੈ। ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 8 ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਕੀਤਾ ਸੀ ਪਰ ਇਹ ਫੈਸਲਾ ਵੀ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫਾਈਲ ਪਿਛਲੇ 8 ਮਹੀਨਿਆਂ ਤੋਂ ਦਿੱਲੀ ਸਰਕਾਰ ਕੋਲ ਪਈ ਹੈ ਤੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਹਸਤਾਖ਼ਰ ਉਡੀਕ ਰਹੀ ਹੈ। ਉਹਨਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ ਅਤੇ ਭਾਈ ਸ਼ਮਸ਼ੇਰ ਸਿੰਘ ਉਹ ਬੰਦੀ ਸਿੰਘ ਹਨ ਜੋ 1995 ਤੋਂ ਜੇਲ੍ਹਾਂ ਵਿਚ ਬੰਦ ਹਨ। ਇਕ ਹੋਰ ਬੰਦੀ ਸਿੰਘ ਭਾਈ ਗੁਰਦੀਪ ਸਿਘੰ ਖਹਿਰਾ ਹਨ ਜੋ ਪਿਛਲੇ 32 ਸਾਲਾਂ ਤੋਂ 1990 ਤੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ ਬੰਦ ਹਨ।ਉਹਨਾਂ ਕਿਹਾ ਕਿ ਕਮਜ਼ੋਰ ਤੇ ਦਬੇ ਕੁਚਲੇ ਵਰਗ ਦੇ ਪ੍ਰਤੀਨਿਧ ਹੋਣ ਦੇ ਨਾਅਤੇ ਸ੍ਰੀਮਤੀ ਮੁਰਮੂ ਸਿੱਖ ਕੌਮ ਦਾ ਦਰਦ ਸਮਝਣਗੇ ਅਤੇ ਢੁਕਵੀਂ ਕਾਰਵਾਈ ਕਰਨਗੇ। ਅਕਾਲੀ ਦਲ ਹਮੇਸ਼ਾ ਸਾਡੇ ਮਹਾਨ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਨੂੰ ਦਰਸਾਏ ਸਿਧਾਂਤਾਂ ‘ਤੇ ਚੱਲਦਾ ਹੈ ਤੇ ਇਸਦਾ ਮੰਨਣਾ ਹੈ ਕਿ ਇਹਨਾਂ ਆਦਰਸ਼ਾਂ ਤੋਂ ਹੀ ਪ੍ਰੇਰਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਉਹਨਾਂ ਦੀ ਹਮਾਇਤ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਪਾਰਟੀ ਦਾ 100 ਸਾਲਾਂ ਦਾ ਸ਼ਾਨਾਮੱਤਾ ਇਤਿਹਾਸ ਹੈ ਜਿਸ ਦੌਰਾਨ ਪਾਰਟੀ ਨੇ ਅਨੇਕਾਂ ਲੋਕ ਪੱਖੀ ਲਹਿਰਾਂ ਵਿਚ ਸ਼ਮੂਲੀਅਤ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਐਮਰਜੰਸੀ ਲਗਾ ਕੇ ਲੋਕਤੰਤਰ ਦਾ ਗਲਾ ਘੁੱਟਣ ਦੇ ਯਤਨਾਂ ਦਾ ਪੁਰਜ਼ੋਰ ਵਿਰੋਧ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਦੀਆਂ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕੀਤੀ ਹੈ ਭਾਵੇਂ ਉਹ ਭਾਸ਼ਾ ਦਾ ਮਾਮਲਾ ਹੋਵੇ ਜਾਂ ਫਿਰ ਦਰਿਆਈ ਪਾਣੀਆਂ ਦਾ ਹੋਵੇ। ਦੁਨੀਆਂ ਭਰ ਵਿਚ ਵਸਦੀ ਸਿੱਖ ਕੌਮ ਤੇ ਉਸਦੀਆਂ ਆਸਾਂ ਦੀ ਪ੍ਰਤੀਨਿਧ ਜਮਾਤ ਹੈ।

The post ਦਰੋਪਦੀ ਮੁਰਮੂ ਨੁੰ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਵਾਸਤੇ ਨਿੱਜੀ ਦਿਲਚਸਪੀ ਲੈਣ ਦੀ ਅਪੀਲ : ਭਲਵਾਨ ਜਾਡਲਾ appeared first on Welcome Punjab News.



source https://welcomepunjab.in/draupadi-murmu-nun-president/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top