ਚੰਡੀਗੜ੍ਹ : ਚੰਡੀਗੜ੍ਹ ਦੇ ਕਾਰਮਲ ਕਾਨਵੈਂਟ ਸਕੂਲ, ਸੈਕਟਰ-9 ‘ਚ ਕੁਝ ਦੇਰ ਪਹਿਲਾਂ ਇਕ ਵੱਡਾ ਦਰੱਖਤ ਡਿੱਗ ਗਿਆ। ਇਸ ਦੋਰਾਨ ਕਈ ਬੱਚੇ ਉਸ ਦੀ ਲਪੇਟ ‘ਚ ਆ ਗਏ। ਦੱਸਿਆ ਜਾ ਰਿਹਾ ਹੈ ਕਿ ਕਈ ਬੱਚੇ ਜ਼ਖਮੀ ਹੋਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ‘ਚ ਲੰਚ ਟਾਈਮ ਸੀ ਤੇ ਇਸ ਵੱਡੇ ਦਰੱਖ਼ਤ ਕੋਲ ਕਈ ਬੱਚੇ ਖੇਡ ਰਹੇ ਸਨ। ਉਦੋਂ ਹੀ ਅਚਾਨਕ ਦਰੱਖ਼ਤ ਬੱਚਿਆਂ ‘ਤੇ ਡਿੱਗ ਪਿਆ। ਸਕੂਲ ਦੇ ਅੰਦਰ ਜੋ ਦਰੱਖ਼ਤ ਡਿੱਗਿਆ ਹੈ, ਉਹ ਸੂਤਰਾਂ ਮੁਤਾਬਕ 200 ਸਾਲ ਪੁਰਾਣਾ ਪਿੱਪਲ ਦਾ ਵਿਰਾਸਤੀ ਦਰੱਖ਼ਤ ਹੈ। ਜ਼ਖ਼ਮੀ ਬੱਚਿਆਂ ਨੂੰ ਜੀਐਮਐਸਐਚ-16 ‘ਚ ਦਾਖ਼ਲ ਕਰਵਾਇਆ ਗਿਆ ਹੈ। ਕੁਝ ਜ਼ਖ਼ਮੀ ਵਿਦਿਆਰਥੀਆਂ ਨੂੰ ਪੀਜੀਆਈ ਤੇ ਕੁਝ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਮਾਪੇ ਵੀ ਸਕੂਲ ਪਹੁੰਚ ਗਏ। ਮਾਪੇ ਗੇਟ ‘ਤੇ ਹੰਗਾਮਾ ਕਰ ਰਹੇ ਹਨ। ਦੱਸ ਦੇਈਏ ਕਿ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ 1 ਜੁਲਾਈ ਤੋਂ ਸਕੂਲ ਫਿਰ ਤੋਂ ਸ਼ੁਰੂ ਹੋ ਗਏ ਹਨ। ਜਾਣਕਾਰੀ ਅਨੁਸਾਰ ਹੁਣ ਤਕ ਤਿੰਨ ਤੋਂ ਚਾਰ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ ਜੀ.ਐਮ.ਐਸ.ਐਚ.-16 ਅਤੇ ਪੀ.ਜੀ.ਆਈ. ਚੱਲ ਰਿਹਾ ਹੈ। ਇਸ ਦੇ ਨਾਲ ਹੀ ਸਕੂਲ ਵਿੱਚ ਰਾਹਤ ਤੇ ਬਚਾਅ ਕਾਰਜ ਚੱਲ ਰਿਹਾ ਹੈ।
The post ਵੱਡੀ ਖਬਰ : ਕਾਰਮਲ ਕਾਨਵੈਂਟ ਸਕੂਲ ਵਿੱਚ ਦਰੱਖਤ ਡਿੱਗਣ ਕਾਰਨ ਇੱਕ ਬੱਚੇ ਦੀ ਮੌਤ,ਕਈ ਜ਼ਖ਼ਮੀ appeared first on Welcome Punjab News.
source https://welcomepunjab.in/breaking-caramel-convent-school-in/