ਬਠਿੰਡਾ: ਜ਼ਿਲ੍ਹੇ ਦੇ ਪੋਲੀਟੈਕਨਿਕ ਕਾਲਜ ਵਿੱਚ ਹੰਗਾਮਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੇਪਰ ਦੇਣ ਆਏ ਵਿਦਿਆਰਥੀ ਨੂੰ ਕੜਾ ਉਤਾਰਨ ਲਈ ਕਿਹਾ ਗਿਆ। ਇਨ੍ਹਾਂ ਵਿੱਚ ਕਈ ਸਿੱਖ ਵਿਦਿਆਰਥੀ ਵੀ ਸ਼ਾਮਲ ਸਨ,ਜਿਸ ਕਾਰਨ ਸਿੱਖਾਂ ਵਿੱਚ ਰੋਸ ਪਾਇਆ ਗਿਆ। ਇਹ ਮਾਮਲਾ ਸ਼ਹਿਰ ਦੇ ਮਲੋਟ ਰੋਡ ‘ਤੇ ਸਥਿਤ ਪੋਲੀਟੈਕਨਿਕ ਕਾਲਜ ਤੋਂ ਸਾਹਮਣੇ ਆਇਆ ਹੈ। ਇਸ ਦਾ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਜੇ.ਈ ਦਾ ਪੇਪਰ ਦੇਣ ਆਏ ਵਿਦਿਆਰਥੀ ਸ਼ਗਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅਬੋਹਰ ਤੋਂ ਜੇ.ਈ ਦਾ ਪੇਪਰ ਦੇਣ ਆਇਆ ਸੀ ਪਰ ਉਸ ਨੂੰ ਕਾਲਜ ਦੇ ਮੁੱਖ ਗੇਟ ‘ਤੇ ਰੋਕ ਲਿਆ ਗਿਆ ਅਤੇ ਕੜਾ ਉਤਾਰਨ ਲਈ ਕਿਹਾ ਗਿਆ।
ਵਿਦਿਆਰਥੀ ਨੇ ਦੱਸਿਆ ਕਿ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਨ੍ਹਾਂ ਕਿਹਾ ਕਿ ਉਸ ਨੂੰ ਪੇਪਰ ਵਿੱਚ ਨਹੀਂ ਬੈਠਣ ਦਿੱਤਾ ਜਾਵੇਗਾ। ਇਸ ਦੋਰਾਨ ਇੱਕ ਵੀਡੀਉ ਵੀ ਵਾਇਰਲ ਹੋ ਰਿਹਾ ਹੈ ਜਿਸ ’ਚ ਤੁਸੀ ਦੇਖ ਸਕਦੇ ਉ ਕਿਸ ਤਰ੍ਹਾ ਜਬਰਨ ਸਿੱਖ ਵਿਦੀਆਰਥੀ ਤੋ ਕੜਾ ਉਤਰਵਾਇਆ ਜਾ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਆਜ਼ਾਦੀ ‘ਤੇ ਹਮਲਾ ਹੈ। ਹਰ ਕੋਈ ਆਪਣੇ ਧਾਰਮਿਕ ਚਿੰਨ੍ਹ ਪਹਿਨ ਕੇ ਕਿਤੇ ਵੀ ਜਾ ਸਕਦਾ ਹੈ। ਸਿੱਖ ਜਥੇਬੰਦੀ ਦੇ ਆਗੂ ਨੇ ਸਰਕਾਰ ਤੋ ਇਨਸਾਫ ਦੀ ਮੰਗ ਕੀਤੀ ਹੈ।
The post ਵੱਡੀ ਖਬਰ! ਪੰਜਾਬ ਦੇ ਇਸ ਕਾਲਜ ‘ਚ ਪੇਪਰ ਦੇਣ ਆਏ ਵਿਦਿਆਰਥੀ ’ਤੋ ਉਤਰਵਾਇਆ ਕੜਾ,ਹੋਇਆ ਹੰਗਾਮਾ,ਦੇਖੋ ਵੀਡੀਉ appeared first on Welcome Punjab News.
source https://welcomepunjab.in/big-news-in-this-college-of-punjab/