ਨਵੀਂ ਦਿੱਲੀ(ਬਿਉਰੋ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਮੁੱਖ ਦੋਸ਼ੀ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਵਕੀਲ ਵਿਨੋਦ ਘਈ ਨੁੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕਰਨ ਦੇ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਦਿਆਂ ਐਲਾਨ ਕੀਤਾ ਹੈ ਕਿ ਉਹ ਕਿਸੇ ਵੀ ਕੀਮਤ ’ਤੇ ਐਡਵੋਕੇਟ ਘਈ ਨੁੰ ਪੰਜਾਬ ਦਾ ਨਵਾਂ ਏ ਜੀ ਨਿਯੁਕਤ ਨਹੀਂ ਹੋਣਗੇ।
ਬੀਤੇ ਦਿਨ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਤੇ ਅਫਸੋਸਜਨਕ ਖਬਰ ਹੈ ਕਿ ਪੰਜਾਬ ਵਿਚ ਬੇਅਦਬੀਆਂ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਦੇ ਵਕੀਲ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੀ ਜਨਤਾ ਤੇ ਖਾਸ ਤੌਰ ’ਤੇ ਸਿੱਖ ਕੌਮ ਨਾਲ ਇਕ ਵੱਡਾ ਧੋਖਾ ਹੈ ਜੋ ਨਾ ਸਿਰਫ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਬਲਕਿ ਸੁਪਰ ਸੀ ਐਮ ਸ੍ਰੀ ਅਰਵਿੰਦ ਕੇਜਰੀਵਾਲ ਕਰ ਰਹੇ ਹਨ। ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਸ਼ਾਇਦ ਇਹ ਗੱਲ ਭੁੱਲ ਰਹੇ ਹਨ ਕਿ ਸਿੱਖ ਕੌਮ ਸੁੱਤੀ ਨਹੀਂ ਪਈ ਬਲਕਿ ਜਾਗ ਰਹੀ ਕੌਮ ਹੈ।
ਉਹਨਾਂ ਕਿਹਾ ਕਿ ਅਸੀਂ ਇਸ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਨ ਲਈ ਨਾ ਸਿਰਫ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਇਸਦਾ ਵਿਰੋਧ ਕਰਾਂਗੇ ਬਲਕਿ ਇਹ ਵੀ ਯਕੀਨੀ ਬਣਾਵਾਂਗੇ ਕਿ ਜਿਹੜੀ ਸਿਆਸੀ ਪਾਰਟੀ ਨੇ ਬੇਅਦਬੀ ਦੇ ਦੋਸ਼ੀਆਂ ਨੂੰ 24 ਘੰਟਿਆਂ ਅੰਦਰ ਫੜਨ ਦੀ ਗੱਲ ਕੀਤੀ ਸੀ, ਉਹ ਆਪਣਾ ਵਾਅਦਾ ਪੁਗਾਵੇ।
ਉਹਨਾਂ ਇਹ ਵੀ ਕਿਹਾ ਕਿ ਬੇਅਬਦੀ ਦੇ ਦੋਸ਼ੀਆਂ ਦੇ ਵਕੀਲ ਨੂੰ ਜੇਕਰ ਅੱਜ ਏ ਜੀ ਨਿਯੁਕਤ ਕੀਤਾ ਜਾ ਸਕਦਾ ਹੈ ਤਾਂ ਫਿਰ ਕੱਲ੍ਹ ਨੂੰ ਕੁਝ ਵੀ ਹੋ ਸਕਦਾ ਹੈ।
The post ਦਿੱਲੀ ਗੁਰਦੁਆਰਾ ਕਮੇਟੀ ਨੇ ਬੇਅਦਬੀਆਂ ਦੇ ਮੁੱਖ ਦੋਸ਼ੀ ਦੇ ਵਕੀਲ ਨੂੰ ਪੰਜਾਬ ਵਿਚ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਕੀਤਾ ਜ਼ੋਰਦਾਰ ਵਿਰੋਧ appeared first on Welcome Punjab News.
source https://welcomepunjab.in/delhi-gurdwara-committee-ne-b/