ਜਲੰਧਰ,(ਵਿੱਕੀ ਸੂਰੀ)– ਸਰਕਾਰੀ ਆਈ.ਟੀ.ਆਈ. (ਲੜਕੀਆਂ) ਲਾਜਪਤ ਨਗਰ ਜਲੰਧਰ ਵਿਖੇ ਤਕਨੀਕੀ ਕੋਰਸਾਂ ਲਈ ਸੈਸ਼ਨ 2022-23 ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰੁਪਿੰਦਰ ਕੌਰ ਨੇ ਦੱਸਿਆ ਕਿ ਸੰਸਥਾ ਵਿੱਚ ਕਰਵਾਏ ਜਾਂਦੇ ਸਵਿੰਗ ਟੈਕਨਾਲੋਜੀ, ਫੈਸ਼ਨ ਡਿਜ਼ਾਈਨਿੰਗ, ਸਰਫੇਸ ਓਰਨਾਮੈਂਟ. ਕੰਪਿਊਟਰ, ਕੋਸਮੈਟੋਲੋਜੀ (ਬਿਊਟੀਸ਼ਨ), ਟੀਚਰ ਟ੍ਰੇਨਿੰਗ, ਡਰੈੱਸ ਮੇਕਿੰਗ ਦੇ 1-1 ਸਾਲਾ ਕੋਰਸ ਅਤੇ ਇਨਫਰਮੇਸ਼ਨ ਟੈਕਨਾਲੋਜੀ ਦੇ 2 ਸਾਲਾ ਕੋਰਸ ਲਈ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਕੋਰਸ ਭਾਰਤ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਦਾਖ਼ਲਾ ਲੈਣ ਵਾਲੀਆਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥਣਾਂ ਨੂੰ ਟਿਊਸ਼ਨ ਫੀਸ ਮੁਆਫੀ ਦੀ ਸਹੂਲਤ ਦਿੱਤੀ ਜਾਂਦੀ ਹੈ ਅਤੇ ਕੋਰਸ ਮੁਕੰਮਲ ਹੋਣ ਉਪਰੰਤ ਲੜਕੀਆਂ ਨੂੰ ਰੋਜ਼ਗਾਰ ਦਿਵਾਉਣ ਵਿੱਚ ਮਦਦ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸਵੈ ਰੋਜ਼ਗਾਰ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਚਾਹਵਾਨ ਲੜਕੀਆਂ ਨੂੰ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ।
The post ਸਰਕਾਰੀ ਆਈ.ਟੀ.ਆਈ. (ਲੜਕੀਆਂ) ਦੇ ਕੋਰਸਾਂ ਲਈ ਜਲੰਧਰ ਵਿਖੇ ਦਾਖ਼ਲਾ ਸ਼ੁਰੂ appeared first on Welcome Punjab News.
source https://welcomepunjab.in/government-iti-girls-jalan/