ਜਲੰਧਰ (ਵਿੱਕੀ ਸੂਰੀ)- ਬਸਤੀ ਮਿੱਠੂ ਦੇ ਰਹਿਣ ਵਾਲ਼ੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਜੱਥੇਦਾਰ ਪ੍ਰੀਤਮ ਸਿੰਘ ਜੀ ਦਾ ਅੱਜ ਦਿਹਾਂਤ ਹੋ ਗਿਆ ਹੈ। ਇਸ ਦੁੱਖਦਾਈ ਖਬਰ ਨਾਲ ਉਨ੍ਹਾਂ ਦਾ ਪਰਿਵਾਰ ਸਦਮੇ ਵਿੱਚ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਹ ਜਾਣਕਾਰੀ ਸਾਡੇ ਪੱਤਰਕਾਰ ਨੂੰ ਸਾਂਝੀ ਕਰਦਿਆਂ ਪਰਿਵਾਰ ਮੈਂਬਰ ਨੇਂ ਦੱਸਿਆ ਕਿ ਕੁਝ ਸੰਖੇਪ ਬਿਮਾਰੀ ਤੋਂ ਬਾਅਦ ਉਹ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਵਿੱਚ ਅੱਜ ਮਿਤੀ 11 ਜੁਲਾਈ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਬਸਤੀ ਗੁਜਾ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੱਥੇਦਾਰ ਪ੍ਰੀਤਮ ਸਿੰਘ ਜੀ ਬਹੁਤ ਹੀ ਦਿਆਲੂ ਅਤੇ ਨੇਕ ਸੁਭਾਅ ਦੇ ਮਾਲਕ ਸਨ, ਜੋ ਸਾਨੂੰ ਸਭ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ ਅਤੇ ਅਸੀਂ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
The post Breaking News ! ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਦੇ ਸੀਨੀਅਰ ਲੀਡਰ ਜੱਥੇਦਾਰ ਪ੍ਰੀਤਮ ਸਿੰਘ appeared first on Welcome Punjab News.
source https://welcomepunjab.in/breaking-news-not-remaining-shiromani-akali-d/