ਚੰਡੀਗੜ੍ਹ: ਆਮ ਆਦਮੀ ਪਾਰਟੀ ਅੱਜ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੀ ਹੈ। ਇਸ ਦੋਰਾਨ ਭਗਵੰਤ ਮਾਨ ਦੀ ਸਰਕਾਰ ’ਚ 1 ਮਹਿਲਾ ਸਮੇਤ 5 ਮੰਤਰੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸੂਤਰਾ ਮੁਤਾਬਕ ਨਵੇਂ ਮੰਤਰੀਆਂ ਵਿੱਚ ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ, ਡਾ: ਇੰਦਰਬੀਰ ਨਿੱਝਰ ਅਤੇ ਫੌਜਾ ਸਿੰਘ ਸਰਾਰੀ ਦੇ ਨਾਂ ਵਿਚਾਰੇ ਜਾ ਰਹੇ ਹਨ। ਇਸ ਦੇ ਨਾਲ ਹੀ ਮੁੱਖ ਸਕੱਤਰ ਵੱਲੋਂ ਸਮਾਣਾ ਤੋਂ ‘ਆਪ’ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਲਈ ਸੱਦਾ ਪੱਤਰ ਭੇਜਿਆ ਗਿਆ ਹੈ।

The post ਮਾਨ Cabinet ਦਾ ਵਿਸਤਾਰ, ਨਵੇਂ ਮੰਤਰੀ ਅੱਜ ਚੁੱਕਣਗੇ ਸਹੁੰ,ਸਮਾਣਾ ਤੋਂ ਵਿਧਾਇਕ ਨੂੰ ਮੁੱਖ ਸਕੱਤਰ ਵੱਲੋਂ ਭੇਜਿਆ ਸੱਦਾ appeared first on Welcome Punjab News.
source https://welcomepunjab.in/mann-cabinet-expansion-new-minister/