CM ਮਾਨ ਨੇ ਕੁੱਲੂ ‘ਚ ਵਾਪਰੇ ਬੱਸ ਹਾਦਸੇ ‘ਤੇ ਕੀਤਾ ਦੁੱਖ ਪ੍ਰਗਟ, ਪੜੋ ਟਵੀਟ

0

ਜਲੰਧਰ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਅੱਜ ਸਵੇਰੇ ਇੱਕ ਯਾਤਰੀ ਬੱਸ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ ਲੱਗਭਗ 16 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੀਐਮ ਮਾਨ ਨੇ ਟਵੀਟ ਕੀਤਾ ਅਤੇ ਲਿਖਿਆ, “ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਇੱਕ ਨਿੱਜੀ ਬੱਸ ਹਾਦਸੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਪ੍ਰਮਾਤਮਾ ਉਨ੍ਹਾਂ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਜਿਨ੍ਹਾਂ ਨੇ ਆਪਣੇ ਗੁਆ ਲਏ ਹਨ। ਮੈਂ ਬਚਾਏ ਗਏ ਲੋਕਾਂ ਦੀ ਸੁਰੱਖਿਆ ਅਤੇ ਸਿਹਤਯਾਬੀ ਲਈ ਵੀ ਪ੍ਰਾਰਥਨਾ ਕਰਦਾ ਹਾਂ।

ਦੱਸ ਦੇਈਏ ਕਿ ਇਹ ਹਾਦਸਾ ਸਵੇਰੇ 8.30 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਸਾਂਝ ਵੱਲ ਜਾ ਰਹੀ ਬੱਸ ਨਿਓਲੀ-ਸ਼ਾਂਸ਼ੇਰ ਰੋਡ ‘ਤੇ ਸਾਂਝ ਵੈਲੀ ਦੇ ਜੰਗਲਾ ਇਲਾਕੇ ‘ਚ ਸੜਕ ਤੋਂ ਡੂੰਘੀ ਖੱਡ ‘ਚ ਜਾ ਡਿੱਗੀ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਅਤੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਸੀ ।

The post CM ਮਾਨ ਨੇ ਕੁੱਲੂ ‘ਚ ਵਾਪਰੇ ਬੱਸ ਹਾਦਸੇ ‘ਤੇ ਕੀਤਾ ਦੁੱਖ ਪ੍ਰਗਟ, ਪੜੋ ਟਵੀਟ appeared first on Welcome Punjab News.



source https://welcomepunjab.in/cm-maan-ne-kullu-ch-vapre-bas-ha/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top