ਮੁੱਖ ਮੰਤਰੀ ਭਗਵੰਤ ਮਾਨ ਨੇਂ ਕਿਸਾਨਾਂ ਨੂੰ ਕੀਤੀ ਇਹ ਅਪੀਲ,15 ਅਗਸਤ ਤੱਕ ਕਰੋ ਅਪਲਾਈ

0

ਚੰਡੀਗੜ੍ਹ(ਬਿਉਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨਾ ਸਾੜਨ, ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਲੈਣ ਲਈ 15 ਅਗਸਤ ਤੱਕ agrimachinerypb.com ‘ਤੇ ਅਪਲਾਈ ਕਰਨ। ਕਿਸਾਨ ਭਰਾਵਾਂ ਨੂੰ ਇਸ ਸਕੀਮ ਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਿਆ ਜਾ ਸਕੇ।ਪੰਜਾਬ ਸਰਕਾਰ ਨੇ ਕਿਹਾ ਕਿ ਕਿਸਾਨ ਵਧੇਰੇ ਜਾਣਕਾਰੀ ਲੈਣ ਲਈ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਅਤੇ ਖੇਤੀ ਲਈ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 18001801551 ‘ਤੇ ਸਲਾਹ ਲੈ ਸਕਦੇ ਹਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੀ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਮਸ਼ੀਨਾਂ ਦੀ ਖਰੀਦ ਲਈ ਉਨ੍ਹਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ।ਇਸੇ ਲਈ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਮਸ਼ੀਨਾਂ ਦੀ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਜਾਵੇਗੀ।

The post ਮੁੱਖ ਮੰਤਰੀ ਭਗਵੰਤ ਮਾਨ ਨੇਂ ਕਿਸਾਨਾਂ ਨੂੰ ਕੀਤੀ ਇਹ ਅਪੀਲ,15 ਅਗਸਤ ਤੱਕ ਕਰੋ ਅਪਲਾਈ appeared first on Welcome Punjab News.



source https://welcomepunjab.in/chief-minister-bhagwant-hon/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top