ਚੰਡੀਗੜ-ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਪੰਜਾਬੀ ਗਾਇਕ ਮਨਕੀਰਤ ਔਲਖ ਖਿਲਾਫ ਹੁਣ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੇਸ ’ਚ ਉਸ ਦੇ ਗੀਤ ‘8 ਰਫਲਾਂ’ ਵਿੱਚ ਵਕੀਲਾਂ ਲਈ ਕਥਿਤ ਤੌਰ ’ਤੇ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼ ਲਾਇਆ ਗਿਆ ਹੈ। ਐਡਵੋਕੇਟ ਸੁਨੀਲ ਮੱਲਣ ਨੇ ਮਨਕੀਰਤ ਖਿਲਾਫ ਇਹ ਕੇਸ ਦਾਇਰ ਕੀਤਾ ਹੈ।
ਇਸ ਤੋਂ ਪਹਿਲਾਂ ਐਡਵੋਕੇਟ ਮੱਲਣ ਨੇ ਮਰਹੂਮ ਪੰਜਾਬੀ ਗਾਇਕ ਸਵ. ਸਿੱਧੂ ਮੂਸੇਵਾਲਾ ਦੇ ਗੀਤ ‘ਸੰਜੂ’ ਵਿੱਚ ਵਕੀਲਾਂ ਦੀ ਅਕਸ ਨੂੰ ਖ਼ਰਾਬ ਕਰਨ ਦਾ ਕੇਸ ਵੀ ਦਰਜ ਕਰਵਾਇਆ ਸੀ। ਉਸ ਮਾਮਲੇ ਵਿੱਚ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਬਾਕੀਆਂ ਖ਼ਿਲਾਫ਼ ਕੇਸ ਚੱਲ ਰਿਹਾ ਹੈ। ਐਡਵੋਕੇਟ ਮੱਲਣ ਨੇ ਦੱਸਿਆ ਕਿ ਮਨਕੀਰਤ ਔਲਖ ਨੂੰ 15 ਮਈ 2021 ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ।ਇਸ ਦਾ ਕੋਈ ਤਸੱਲੀ ਬਖਸ਼ ਜਵਾਬ ਨਹੀਂ ਮਿਲਿਆ। ਜਿਸ ਉਪਰੰਤ ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਇਸ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ।
The post ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਵਧੀਆਂ ਮੁਸ਼ਕਿਲਾਂ, ਇਸ ਮਾਮਲੇ ਨੂੰ ਲੈਕੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ appeared first on Welcome Punjab News.
source https://welcomepunjab.in/punjabi-singer-mankirat-aulakh-di/