ਸਿੱਧੂ ਮੂਸੇਵਾਲਾ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਨੇ ਦੁਨੀਆ ਨੂੰ ਕਹਿ ਦਿੱਤਾ ਅਲਵਿਦਾ

0

ਚੰਡੀਗੜ੍ਹ: ਪੰਜਾਬੀ ਮਿਊਜ਼ਿਕ ਇੰਡਸਟਰੀ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਉਭਰ ਨਹੀਂ ਸਕੀ ਸੀ ਕਿ ਇਸੇ ਦੌਰਾਨ ਇੱਕ ਹੋਰ ਪੰਜਾਬੀ ਗਾਇਕ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਨਿਰਵੈਰ ਸਿੰਘ ਦੀ ਮੈਲਬੌਰਨ ਵਿੱਚ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਦੂਜੀ ਕਾਰ ਦੇ ਡਰਾਈਵਰ ਵੱਲੋਂ ਗਲਤ ਡਰਾਈਵਿੰਗ ਕਰਨ ਕਾਰਨ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਨਿਰਵੈਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਤਰਾਂ ਮੁਤਾਬਕ ਮੈਲਬੌਰਨ ਪੁਲਸ ਨੇ ਇਸ ਮਾਮਲੇ ‘ਚ ਗਲਤ ਤਰੀਕੇ ਨਾਲ ਗੱਡੀ ਚਲਾਉਣ ਵਾਲੇ ਇਕ ਵਿਅਕਤੀ ਅਤੇ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਆਖਰੀ ਗੀਤ 3 ਸਾਲ ਪਹਿਲਾਂ ਗਾਇਆ ਸੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਮਸ਼ਹੂਰ ਗੀਤ ਦਿੱਤੇ ਹਨ। ਨਿਰਵੈਰ ਦੇ ਅਚਾਨਕ ਦੇਹਾਂਤ ਨਾਲ ਪੰਜਾਬੀ ਇੰਡਸਟਰੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ।

The post ਸਿੱਧੂ ਮੂਸੇਵਾਲਾ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਨੇ ਦੁਨੀਆ ਨੂੰ ਕਹਿ ਦਿੱਤਾ ਅਲਵਿਦਾ appeared first on Welcome Punjab News.



source https://welcomepunjab.in/sidhu-moosewala-to-after-a-d/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top