ਭਿਆਨਕ ਹਾਦਸਾ: ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, ਕਈ ਬੱਚੇ ਜ਼ਖਮੀ

0

ਜਲੰਧਰ,-ਜ਼ਿਲੇ ‘ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਅਧੀਨ ਪੈਂਦੇ ਪਿੰਡ ਧੀਣਾ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਦੇ ਖੇਤਾਂ ਵਿੱਚ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ।ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ 12 ਦੇ ਕਰੀਬ ਬੱਚੇ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ ਹਾਦਸੇ ‘ਚ ਜ਼ਖਮੀ ਹੋਏ ਬੱਚਿਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਦੱਸ ਦੇਈਏ ਕਿ ਪਿਛਲੇ ਇੱਕ ਮਹੀਨੇ ਵਿੱਚ ਸਕੂਲ ਬੱਸ ਹਾਦਸੇ ਦੇ 4 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

The post ਭਿਆਨਕ ਹਾਦਸਾ: ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, ਕਈ ਬੱਚੇ ਜ਼ਖਮੀ appeared first on Welcome Punjab News.



source https://welcomepunjab.in/jalandhar-school-full-of-children/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top