ਕਪੂਰਥਲਾ (ਗੌਰਵ ਮੜੀਆ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਮੂਹ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲ੍ਹੇ ਰੱਖਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤੇ ਸਟਾਫ਼ ਵਲੋਂ ਸ਼ਿਫਟਾਂ ਵਿਚ ਕੰਮ ਕਰਕੇ ਲੋਕਾਂ ਨੂੰ ਵਧੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇ ਰਹਿੰਦੇ ਹਨ ਤਾਂ ਜੋ ਲੋਕਾਂ ਦੇ ਸਰਕਾਰੀ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲ੍ਹੇ ਹਨ, ਹੁਣ ਸ਼ਨੀਵਾਰ ਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹੇ ਹਨ ਅਤੇ ਪੂਰੇ ਹਫ਼ਤੇ ਸਟਾਫ਼ ਦੋ ਸ਼ਿਫਟਾਂ ਰਹਿੰਦਾਂ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲੋਕਾਂ ਦੀ ਸੇਵਾ ਵਿਚ ਸਵੇਰੇ 8 ਵਜੇ ਤੋਂ 6 ਵਜੇ ਤੱਕ ਖੁੱਲ੍ਹੇ ਰਹਿੰਦੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸੋਮਵਾਰ ਤੋਂ ਸ਼ੁਕਰਵਾਰ ਦੇ ਨਾਲ-ਨਾਲ ਸ਼ਨੀਵਾਰ ਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਤੋਂ ਸਰਕਾਰੀ ਸੇਵਾਵਾਂ ਦਾ ਲਾਹਾ ਲਿਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਜਿਹੜੇ ਲੋਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਆਪਣੇ ਦਫਤਰੀ ਰੁਝੇਵਿਆਂ ਕਾਰਨ ਸਰਕਾਰੀ ਸੇਵਾਵਾਂ ਲੈਣ ਤੋਂ ਵਾਂਝੇ ਰਹਿੰਦੇ ਸਨ,ਉਹ ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਦੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ ।
The post ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ’ਚ ਸ਼ਨੀਵਾਰ ਤੇ ਐਤਵਾਰ,ਇਸ ਸਮੇਂ ਤੇ ਲਿਆ ਜਾ ਸਕਦੈ ਸਰਕਾਰੀ ਸੇਵਾਵਾਂ ਦਾ ਲਾਹਾ appeared first on Welcome Punjab News.
source https://welcomepunjab.in/district-group-service-centre/