ਤਰਨਤਾਰਨ (ਬਿਉਰੋ) : ਜ਼ਿਲੇ ਦੇ ਪਿੰਡ ਠੱਕਰਪੁਰਾ ‘ਚ ਬੀਤੀ ਰਾਤ 2.30 ਵਜੇ ਦੇ ਕਰੀਬ ਕੁਝ ਅਣਪਛਾਤੇ ਨੌਜਵਾਨਾਂ ਨੇ ਚਰਚ ਅੰਦਰ ਮੂਰਤੀਆਂ ਦੀ ਭੰਨਤੋੜ ਕੀਤੀ ਅਤੇ ਕਾਰ ਨੂੰ ਅੱਗ ਲਗਾ ਦਿੱਤੀ।ਮੌਕੇ ‘ਤੇ ਪਹੁੰਚੀ ਪੁਲਸ ਤੇ ਉੱਚ ਅਧਿਕਾਰੀਆਂ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਪਿੰਡ ਠੱਕਰਪੁਰਾ ਵਿੱਚ ਸਥਿਤ ਕੈਥੋਲਿਕ ਚਰਚ ਵਿੱਚ ਦਾਖਲ ਹੋ ਕੇ ਕੁਝ ਅਣਪਛਾਤੇ ਨੌਜਵਾਨਾਂ ਨੇ ਪਹਿਲਾਂ ਚੌਕੀਦਾਰ ਨੂੰ ਬੰਧਕ ਬਣਾ ਲਿਆ ਅਤੇ ਫਿਰ ਚਰਚ ਵਿੱਚ ਦਾਖਲ ਹੋਕੇ ਮੂਰਤੀਆਂ ਦੀ ਭੰਨਤੋੜ ਕੀਤੀ।

The post ਪੰਜਾਬ ਦੀ ਇਸ ਚਰਚ ‘ਚ ਵਾਪਰੀ ਵੱਡੀ ਵਾਰਦਾਤ,ਮੂਰਤੀਆਂ ਦੀ ਕੀਤੀ ਭੰਨਤੋੜ,ਦੋਖੋ ਤਸਵੀਰ appeared first on Welcome Punjab News.
source https://welcomepunjab.in/a-big-incident-happened-in-this-church-in-punjab/