ਚੰਡੀਗੜ : ਪੰਜਾਬ ਵਿੱਚ ਨਸ਼ਿਆਂ ਅਤੇ ਡਰੋਨਾਂ ਰਾਹੀਂ ਹਥਿਆਰਾਂ ਦੀ ਆਵਾਜਾਈ ‘ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਵਿੱਚ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ।ਬੀਤੀ ਰਾਤ ਪੰਜਾਬ ਪੁਲਿਸ ਵੱਲੋਂ ਬੀਐਸਐਫ ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ।ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ, “ਬੀਤੀ ਰਾਤ ਮੇਰੀ ਟੀਮ ਨੇ #BSF ਦੇ ਸਹਿਯੋਗ ਨਾਲ #Punjab ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਕਈ ਆਪਰੇਸ਼ਨਾਂ ਦੀ ਅਗਵਾਈ ਕੀਤੀ ਜਿਸ ਦੇ ਉਦੇਸ਼ ਨਾਲ ਸਰਹੱਦੀ ਖੇਤਰਾਂ ਵਿੱਚ ਡਰੱਗਜ਼, ਗੋਲਾ ਬਾਰੂਦ, ਵਿਸਫੋਟਕ ਅਤੇ ਗ੍ਰਨੇਡ ਲੈ ਜਾਣ ਵਾਲੇ ਡਰੋਨਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖੀ ਗਈ ਹੈ ।
SECURING OUR STATE BORDERS! #PunjabPolice in a joint operation with @BSF_India is conducting night domination – search operations across 7 border districts of Punjab: #Pathankot, #Gurdaspur, #Batala, #AmritsarRural, #TarnTaran, #Ferozepur & #Fazilka (1/2)#PPNightSurveillance pic.twitter.com/98WiymTUOA
— Punjab Police India (@PunjabPoliceInd) August 4, 2022
ਇਸ ਅਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਟੀਮ ਨੇ ਬੀ.ਐਸ.ਐਫ ਨਾਲ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਪੰਜਾਬ ਦੇ 7 ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦਾ ਉਦੇਸ਼ ਸਰਹੱਦੀ ਖੇਤਰਾਂ ਵਿੱਚ ਡਰੱਗਜ਼, ਗੋਲਾ ਬਾਰੂਦ, ਵਿਸਫੋਟਕ ਅਤੇ ਗ੍ਰਨੇਡ ਲੈ ਕੇ ਜਾਣ ਵਾਲੇ ਡਰੋਨਾਂ ਦੀ ਆਵਾਜਾਈ ‘ਤੇ ਸਰਗਰਮ ਨਿਗਰਾਨੀ ਰੱਖਣਾ ਹੈ।
The post ਪੰਜਾਬ ਪੁਲਿਸ ਨੇ ਬੀ.ਐਸ.ਐਫ ਨਾਲ ਮਿਲ ਇਨ੍ਹਾਂ ਜ਼ਿਲ੍ਹਿਆਂ ਵਿੱਚ ਚਲਾਈ ਵਿਸ਼ੇਸ਼ ਮੁਹਿੰਮ,ਡੀ.ਜੀ.ਪੀ. ਨੇ ਦਿੱਤੀ ਜਾਣਕਾਰੀ ,ਦੇਖੋ ਟਵੀਟ appeared first on Welcome Punjab News.
source https://welcomepunjab.in/punjab-police-with-bsf/