ਫਗਵਾੜਾ (ਨਰੇਸ਼ ਪਾਸੀ) : ਫਗਵਾੜਾ ਦੇ ਥਾਣਾ ਸਿਟੀ ਤੋਂ ਕਰੀਬ 300 ਮੀਟਰ ਦੀ ਦੂਰੀ ‘ਤੇ ਸਥਿਤ ਪੁਰਾਣੇ ਸਿਵਲ ਹਸਪਤਾਲ ਦੀ ਖੰਡਰ ਇਮਾਰਤ ਨੇੜੇ ਅੱਜ ਸਵੇਰੇ ਸਫਾਈ ਸੇਵਕਾਂ ਵੱਲੋਂ ਸ਼੍ਰੀ ਗੁਟਕਾ ਸਾਹਿਬ ਦੇ ਪਾਵਨ ਸਰੂਪ ਦੇ ਅੰਗ ਬਿਖਰੇ ਹੋਏ ਪਾਏ ਗਏ। ਬੇਅਦਬੀ ਦੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ।ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖ ਜੱਥੇਬੰਦੀਆਂ ਦੇ ਨੁਮਾਇੰਦੇ ਤੇ ਹੋਰ ਵੀ ਮੌਕੇ ‘ਤੇ ਪਹੁੰਚ ਗਏ।ਜਿਨ੍ਹਾਂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਇਸ ਘਟਨਾ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਅਤੇ ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਸ਼ਨੀਵਾਰ ਤੱਕ ਦਾ ਸਮਾਂ ਦਿੰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਅਲਟੀਮੇਟਮ ਦਿੱਤਾ ਗਿਆ।
The post ਵੱਡੀ ਖਬਰ: ਪੰਜਾਬ ‘ਚ ਸ਼੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ,ਸਿੱਖ ਸੰਗਤਾਂ ਵਿੱਚ ਭਾਰੀ ਰੋਸ appeared first on Welcome Punjab News.
source https://welcomepunjab.in/big-news-in-punjab-sri-gut/