ਕੇਂਦਰੀ ਮਾਡਰਨ ਜੇਲ੍ਹ ਵਿੱਚ ਮੋਬਾਈਲ ਜਾਂ ਸਿਮ ਨਹੀਂ ਨਸ਼ੀਲਾ ਪਦਾਰਥ ਪਹੁੰਚਾਉਣ ਦਾ ਮਾਮਲਾ ਆਇਆ ਸਾਹਮਣੇ, ਇਸ ਤਰ੍ਹਾਂ ਹੋਇਆ ਖੁਲਾਸਾ

0

ਫਰੀਦਕੋਟ(ਵਿਪਨ ਮਿੱਤਲ): ਕੇਂਦਰੀ ਮਾਡਰਨ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ।ਇਸ ਵਾਰ ਮੋਬਾਈਲ ਜਾਂ ਸਿਮ ਦੀ ਬਰਾਮਦਗੀ ਦਾ ਨਹੀਂ ਸਗੋਂ 50 ਗ੍ਰਾਮ ਨਸ਼ੀਲਾ ਪਦਾਰਥ ਜੇਲ੍ਹ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਪੁਲੀਸ ਦੇ ਏਐਸਆਈ ਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੇਸ਼ੀ ਤੋਂ ਵਾਪਸ ਆ ਰਹੇ ਕੈਦੀਆਂ ਨੂੰ ਜਾਣਕਾਰਾਂ ਵਲੋ ਏ.ਐਸ.ਆਈ ਦੁਆਰਾ ਨਸ਼ਾ ਮੁਹੱਈਆ ਕਰਵਾਉਣ ਦਾ ਦੋਸ਼ ਲਗਾ ਹੈ। ਇਸ ਦੇ ਨਾਲ ਹੀ ਪੁੱਛਗਿੱਛ ਤੋਂ ਬਾਅਦ ਥਾਣਾ ਕੋਤਵਾਲੀ ‘ਚ ਏ.ਐੱਸ.ਆਈ ਅਤੇ ਦੋਵੇਂ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਕੇਂਦਰੀ ਮਾਡਰਨ ਜੇਲ੍ਹ ਵਿੱਚ ਮੋਬਾਈਲ ਜਾਂ ਸਿਮ ਨਹੀਂ ਨਸ਼ੀਲਾ ਪਦਾਰਥ ਪਹੁੰਚਾਉਣ ਦਾ ਮਾਮਲਾ ਆਇਆ ਸਾਹਮਣੇ, ਇਸ ਤਰ੍ਹਾਂ ਹੋਇਆ ਖੁਲਾਸਾ appeared first on Welcome Punjab News.



source https://welcomepunjab.in/central-modern-jail-in-m/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top