ਤਲਵੰਡੀ ਸਾਬੋ(ਬਿਉਰੋ)- ਪਿੰਡ ਨੰਗਲਾ ‘ਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਪਰਿਵਾਰ ਨੇ ਕਥਿਤ ਤੌਰ ‘ਤੇ ਆਪਣੀ ਹੀ ਧੀ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਵਿੱਚ ਪੁਲੀਸ ਨੇ ਮ੍ਰਿਤਕ ਦੇ ਮਾਪਿਆਂ ਅਤੇ ਦੋ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਰਿਵਾਰ ਨੇ ਕਥਿਤ ਤੌਰ ‘ਤੇ ਆਪਣੀ ਧੀ ਦਾ ਕਤਲ ਕਰਕੇ ਉਸ ਦਾ ਸਸਕਾਰ ਕਰ ਦਿੱਤਾ। ਪਰਿਵਾਰ ਵਾਲਿਆਂ ਨੂੰ ਸ਼ੱਕ ਸੀ ਕਿ ਲੜਕੀ ਦਾ ਕਿਸੇ ਲੜਕੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ। ਇਸ ਮਾਮਲੇ ‘ਚ ਲੜਕੀ ਦੇ ਦਾਦੇ ਦੇ ਬਿਆਨ ‘ਤੇ ਪੁਲਸ ਨੇ ਮ੍ਰਿਤਕ ਲੜਕੀ ਦੇ ਮਾਤਾ-ਪਿਤਾ ਅਤੇ ਦੋ ਭਰਾਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਦਿਲ ਦਹਿਲਾਉਣ ਵਾਲੀ ਘਟਨਾ,ਪਰਿਵਾਰ ਨੇ ਆਪਣੀ ਧੀ ਦਾ ਹੀ ਕੀਤਾ ਕਤਲ,ਘਰ ਦੇ ਇਸ ਮੈਂਬਰ ਨੇ ਕੀਤਾ ਖੁਲਾਸਾ appeared first on Welcome Punjab News.
source https://welcomepunjab.in/heart-wrenching-incident/