ਸਰਦੂਲਗੜ੍ਹ (ਬਿਉਰੋ) : ਪੰਜਾਬ ‘ਚ ਮਹਿੰਗਾਈ, ਬੇਰੁਜ਼ਗਾਰੀ ਅਤੇ ਆਰਥਿਕ ਤੰਗੀ ਕਾਰਨ ਕੋਈ ਨਾ ਕੋਈ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਕਸਬਾ ਫੱਤਾ ਮਲੋਕਾ ਤੋਂ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਸਥਾਨਕ ਕਸਬੇ ਦੇ ਵਸਨੀਕ ਵੀਰਾ ਸਿੰਘ (22) ਪੁੱਤਰ ਬਿੰਦਰ ਸਿੰਘ ਨੇ ਆਰਥਿਕ ਤੰਗੀ ਕਾਰਨ ਭਾਖੜਾ ਨਹਿਰ ਨੇੜੇ ਖੇਤਾਂ ਵਿੱਚ ਇੱਕ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਿਤਾ ਬਿੰਦਰ ਸਿੰਘ ਵੱਲੋਂ ਪੁਲੀਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਹ ਮਿਹਨਤ ਮਜ਼ਦੂਰੀ ਕਰਕੇ ਆਪਣਾ ਅਤੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ ਅਤੇ ਉਸ ਦਾ ਲੜਕਾ ਵੀਰਾ ਸਿੰਘ ਵੀ ਉਸ ਨਾਲ ਮਜ਼ਦੂਰੀ ਕਰਦਾ ਸੀ। ਕੁਝ ਸਮਾਂ ਪਹਿਲਾਂ ਉਸ ਦਾ ਆਪਣਾ ਘਰ ਵਿਕ ਗਿਆ ਸੀ ਅਤੇ ਹੁਣ ਉਹ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ। ਵੀਰਾ ਸਿੰਘ ਕਰਜ਼ੇ ਅਤੇ ਆਰਥਿਕ ਤੰਗੀ ਕਾਰਨ ਪਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਇਹ ਕਦਮ ਚੁੱਕਿਆ। ਇਸ ਸਬੰਧੀ ਪੁਲਸ ਨੇ ਦੱਸਿਆ ਕਿ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਪਿੰਡ ਵਾਸੀਆਂ, ਮਜ਼ਦੂਰਾਂ, ਕਿਸਾਨ ਜੱਥੇਬੰਦੀਆਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਤੁਰੰਤ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ ਹੈ।
The post ਮੰਦਭਾਗੀ ਖਬਰ! ਆਰਥਿਕ ਤੰਗੀ ਕਾਰਨ ਨੌਜਵਾਨ ਨੇ ਚੁੱਕਿਆ ਇਹ ਕਦਮ, ਇਸ ਹਾਲਤ ‘ਚ ਮਿਲੀ ਲਾਸ਼ appeared first on Welcome Punjab News.
source https://welcomepunjab.in/unfortunate-news-economic-tight-so/