ਮੋਗਾ (ਬਿਉਰੋ): ਪੰਜਾਬ ਦੇ ਮੋਗਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਇੱਥੇ ਕਾਂਸਟੇਬਲ ਦੀ ਡਿਊਟੀ ਦੌਰਾਨ ਇੱਕ ਭਿਆਨਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚਮਕੌਰ ਸਿੰਘ ਵਜੋਂ ਹੋਈ ਹੈ, ਜੋ ਕਿ ਐਕਸਾਇਜ ਵਿਭਾਗ ਜ਼ੀਰਾ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਡਿਊਟੀ ਪੂਰੀ ਕਰਨ ਤੋਂ ਬਾਅਦ ਜਦੋਂ ਉਹ ਮੋਟਰਸਾਈਕਲ ‘ਤੇ ਘਰ ਪਰਤ ਰਿਹਾ ਸੀ ਤਾਂ ਟਰੈਕਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
The post ਭਿਆਨਕ ਸੜਕ ਹਾਦਸਾ, ਕਾਂਸਟੇਬਲ ਦੀ ਹੋਈ ਦਰਦਨਾਕ ਮੌਤ appeared first on Welcome Punjab News.
source https://welcomepunjab.in/terrible-road-accident-constable/