ਚੰਡੀਗੜ੍ਹ: ਪੀ.ਜੀ.ਆਈ. ਮੁਫਤ ਇਲਾਜ ਨੂੰ ਲੈ ਕੇ ‘ਆਪ’ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੀ.ਜੀ.ਆਈ. ਅੱਜ ਤੋਂ ਪੰਜਾਬ ਦੇ ਲੋਕਾਂ ਦਾ ਮੁਫ਼ਤ ਇਲਾਜ, ਆਯੂਸ਼ਮਾਨ ਸਕੀਮ ਤਹਿਤ ਮੁੜ ਸ਼ੁਰੂ ਹੋਵੇਗਾ। ਇਸ ਦੋਰਾਨ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੀ.ਜੀ.ਆਈ. ਦੀ ਰਾਸ਼ੀ ਇਲਾਜ ਲਈ ਭੇਜ ਦਿੱਤੀ ਗਈ ਹੈ।ਪੈਸੇ ਨਾ ਮਿਲਣ ਕਾਰਨ ਚੰਡੀਗੜ੍ਹ ਦੇ ਪੀ.ਜੀ.ਆਈ. ਵਿੱਚ ਆਯੁਸ਼ਮਾਨ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਬੰਦ ਕਰ ਦਿੱਤਾ ਗਿਆ ਸੀ। 1 ਅਗਸਤ ਤੋਂ ਇਸ ਸਕੀਮ ਤਹਿਤ ਮਰੀਜ਼ਾਂ ਨੂੰ ਮਿਲਣ ਵਾਲੀ ਸਹੂਲਤ ਬੰਦ ਕਰ ਦਿੱਤੀ ਗਈ ਸੀ।
ਦੱਸ ਦੇਈਏ ਕਿ ਚੰਡੀਗੜ੍ਹ ਸਥਿਤ ਪੀਜੀਆਈ ਨੇ 16 ਕਰੋੜ ਰੁਪਏ ਦਾ ਬਕਾਇਆ ਹੋਣ ਕਾਰਨ ਇਲਾਜ ਬੰਦ ਕਰ ਦਿੱਤਾ ਸੀ।ਪਰ ਹੁਣ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਪੀਜੀਆਈ ਨੂੰ ਉਨ੍ਹਾਂ ਦਾ ਫੰਡ ਜਾਰੀ ਕਰ ਦਿੱਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਆਯੂਸ਼ਮਾਨ ਸਕੀਮ ਤਹਿਤ ਸਾਰੇ ਸਰਕਾਰੀ ਹਸਪਤਾਲਾਂ ਦੇ ਬਕਾਏ ਜਾਰੀ ਕਰ ਦਿੱਤੇ ਗਏ ਹਨ। ਇਸ ਦੋਰਾਨ ਹੁਣ ਲੋਕ ਬਿਨਾਂ ਕਿਸੇ ਤਣਾਅ ਦੇ ਮੁਫਤ ਇਲਾਜ ਕਰਵਾ ਸਕਣਗੇ।
The post PGI ਜਾਣ ਵਾਲਿਆਂ ਲਈ ਖੁਸ਼ਖਬਰੀ, ਮੁਫ਼ਤ ਇਲਾਜ ਮੁੜ ਹੋਇਆ ਸ਼ੁਰੂ appeared first on Welcome Punjab News.
source https://welcomepunjab.in/good-news-for-pgi-knowers/