ਮਾਮੂਲੀ ਝਗੜੇ ਨੂੰ ਲੈਕੇ ਚੱਲੀਆਂ ਗੋਲੀਆਂ,1 ਜਖਮੀ,ਲੋਕਾਂ ’ਚ ਫੈਲੀ ਦਹਿਸ਼ਤ

0

ਅੰਮਿ੍ਤਸਰ (ਸੁੱਖਦੇਵ ਮੋਨੂੰ) : ਥਾਣਾ ਮੋਹਕਮਪੁਰਾ ਦੇ ਇਲਾਕੇ ’ਚ ਜੋੜਾ ਫਾਟਕ ਲਾਗੇ ਬੀਤੀ ਰਾਤ ਮਾਮੂਲੀ ਝਗੜੇ ਨੂੰ ਲੈਕੇ ਜ਼ਬਰਦਸਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਸੰਬੰਧੀ ਜਾਣਕਾਰੀ ਅਨੁਸਾਰ ਸ਼ਿਵਾ ਵਾਸੀ ਲਾਗੇ ਜੋੜਾ ਫਾਟਕ ਗੋਲੀਆਂ ਲੱਗਣ ਕਾਰਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਸੂਤਰਾਂ ਮੁਤਾਬਕ 7 ਖੋਲ ਬਰਾਮਦ ਕੀਤੇ। ਇਹ ਸਾਰੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ, ਜਿਸ ‘ਚ ਨੌਜਵਾਨ ਹੱਥ ‘ਚ ਪਿਸਤੌਲ ਲੈ ਕੇ ਸ਼ਰੇਆਮ ਗੋਲੀਆਂ ਚਲਾਉਂਦਾ ਨਜ਼ਰ ਆ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖਮੀ ਵਿਅਕਤਾ ਨੇਂ ਦੱਸਿਆ ਕਿ ਉਹ ਜਨਮ ਦਿਨ ਸਮਾਗਮ ਤੋਂ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਉਸ ਦਾ ਮੋਟਰਸਾਈਕਲ ਮੁਲਜ਼ਮ ਮੋਹਿਤ ਮਹਾਜਨ ਦੇ ਮੋਟਰਸਾਈਕਲ ਨਾਲ ਟਕਰਾ ਗਿਆ। ਮੋਹਿਤ ਨਸ਼ੇ ‘ਚ ਸੀ ਜਿਸ ਨੇ ਗਾਲ੍ਹਾਂ ਕੱਢੀਆਂ ਅਤੇ ਗੋਲੀਆਂ ਚਲਾ ਦਿੱਤੀਆਂ।ਫਿਲਹਾਲ ਪੁਲਸ ਨੇ ਦੋਸ਼ੀ ਅਤੇ ਉਸ ਦੇ ਸਾਥੀਆਂ ਖਿਲਾਫ ਮਾਮਲਾ ਦਰਜ ਕਰਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਮਾਮੂਲੀ ਝਗੜੇ ਨੂੰ ਲੈਕੇ ਚੱਲੀਆਂ ਗੋਲੀਆਂ,1 ਜਖਮੀ,ਲੋਕਾਂ ’ਚ ਫੈਲੀ ਦਹਿਸ਼ਤ appeared first on Welcome Punjab News.



source https://welcomepunjab.in/slight-quarrel-to-take-away/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top